ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

bagwant maan

ਦਿੱਲੀ ਪਹੁੰਚ ਕੇ ਕੇਜਰੀਵਾਲ ਦੇ ਪੈਰ ਛੂਹੇ (Bhagwant Mann )

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ (Bhagwant Mann) ਅੱਜ ਦਿੱਲੀ ਪਹੁੰਚੇ। ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ। ਇਸ ਤੋਂ ਪਹਿਲਾਂ 13 ਮਾਰਚ ਨੂੰ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕਰਨਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ‘ਆਪ’ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਜਾ ਕੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਮਾਨ ਨੇ ਕੇਜਰੀਵਾਲ ਦੇ ਪੈਰ ਛੂਹੇ। ਜਿਸ ਤੋਂ ਬਾਅਦ ਕੇਜਰੀਵਾਲ ਨੇ ਉਨ੍ਹਾਂ ਨੂੰ ਜੱਫੀ ਪਾ ਲਈ। ਇਸ ਤੋਂ ਬਾਅਦ ਹੁਣ ਮੋਹਾਲੀ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਤੋਂ ਬਾਅਦ ਭਲਕੇ ਭਗਵੰਤ ਮਾਨ ਰਾਜਪਾਲ ਬੀਐਲ ਪੁਰੋਹਿਤ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।

ਜਿਕਰਯੋਗ ਹੈ ਕਿ ਪੰਜਾਬ ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ 92 ਸੀਟਾਂ ਜਿੱਤੀਆਂ ਹਨ, 18 ਕਾਂਗਰਸ, 4 ਅਕਾਲੀ ਦਲ, 2 ਭਾਜਪਾ ਅਤੇ ਇੱਕ ਆਜ਼ਾਦ ਨੂੰ ਗਈ ਹੈ।

ਖਟਕੜ ਕਲਾਂ ਵਿਖੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਭਗਵੰਤ ਮਾਨ

ਭਗਵੰਤ ਮਾਨ 17 ਮਾਰਚ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਰਾਜ ਭਵਨ ਦੀ ਬਜਾਏ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਵੀ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਸਹੁੰ ਚੁੱਕਣ ਤੋਂ ਪਹਿਲਾਂ ਸ਼ਹੀਦੀ ਸਮਾਰਕ ‘ਤੇ ਵੀ ਜਾਣਗੇ।

ਭਗਵੰਤ ਮਾਨ ਧੂਰੀ ਤੋਂ 4,2030 ਵੋਟਾਂ ਨਾਲ ਜੇਤੂ

ਸੱਚ ਕਹੂੰ ਨਿਊਜ਼) ਚੰਡੀਗੜ੍ਹ। ‘ਆਪ’ ਪੰਜਾਬ ‘ਚ ਨਾ ਸਿਰਫ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਤੇ ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ।  ‘ਆਪ’ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੱਡੇ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਭਗਵੰਤ ਮਾਨ ਧੂਰੀ ਤੋਂ 4,2030 ਵੋਟਾਂ ਨਾਲ ਜੇਤੂ ਰਹੇ। ਦੂਜੇ ਨੰਬਰ ’ਤੇ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ