ਐਸ.ਵਾਈ.ਐਲ. ਨੂੰ ਲੈ ਕੇ ਤਿਆਰੀ ਕਰਕੇ ਜਾ ਰਿਹੈ ਪੰਜਾਬ, ਨਹੀਂ ਐ ਇੱਕ ਵੀ ਬੂੰਦ ਫਾਲਤੂ ਪਾਣੀ : Bhagwant Mann
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਮੰਗਲਵਾਰ ਨੂੰ ਦਿੱਲੀ ਲਈ ਰਵਾਨਾ ਹੋ ਜਾਣਗੇ। ਭਲਕੇ ਬੁੱਧਵਾਰ ਨੂੰ ਬਾਅਦ ਦੁਪਹਿਰ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸੇਖਾਵਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨਾਂ ਦੀ ਮੀਟਿੰਗ ਹੋਏਗੀ। ਮੁੱਖ ਮੰਤਰੀ ਭਗਵੰਤ ਮਾਨ ਇਸ ਅਹਿਮ ਮੀਟਿੰਗ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੁੰਦੇ ਹਨ, ਜਿਸ ਕਾਰਨ ਉਹ ਦਿੱਲੀ ਇੱਕ ਦਿਨ ਪਹਿਲਾਂ ਹੀ ਰਵਾਨਾ ਹੋ ਰਹੇ ਹਨ। ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਦੇ ਹੋਏ ਮੌਜੂਦਾ ਸਥਿਤੀ ਜਾਣਕਾਰੀ ਲਈ ਜਾ ਰਹੀ ਹੈ ਤਾਂ ਦਿੱਲੀ ਵਿਖੇ ਪੰਜਾਬ ਸਰਕਾਰ ਦੇ ਕੇਸ ਨੂੰ ਲੜਨ ਵਾਲੇ ਵਕੀਲਾਂ ਤੋਂ ਵੀ ਸੁਪਰੀਮ ਕੋਰਟ ਵਿੱਚ ਕੇਸ ਦੀ ਸਥਿਤੀ ਬਾਰੇ ਪੁੱਛਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਆਸ਼ੂ ਦਾ ਭਗੌੜਾ ਪੀ.ਏ. ਇੰਦਰਜੀਤ ਇੰਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਆਪਣੇ ਪੁਰਾਣੇ ਸਟੈਂਡ ‘ਤੇ ਬਰਕਰਾਰ ਹੈ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ, ਇਸ ਲਈ ਹਰਿਆਣਾ ਦੀ ਮੰਗ ਹੀ ਬੇਤੁਕੀ ਹੈ। ਪੰਜਾਬ ਸਰਕਾਰ ਇਹ ਗੱਲ ਵਾਰ ਵਾਰ ਕਹਿੰਦੀ ਨਜ਼ਰ ਆ ਰਹੀ ਹੈ ਕਿ ਪੰਜਾਬ ਵਿੱਚ ਨਹਿਰੀ ਪਾਣੀ ਦੀ ਭਾਰੀ ਘਾਟ ਹੈ ਅਤੇ ਪੰਜਾਬ ਦੇ ਕੋਟੇ ਦਾ ਪਾਣੀ ਖ਼ੁਦ ਪੰਜਾਬ ਨੂੰ ਹੀ ਨਹੀਂ ਮਿਲ ਪਾ ਰਿਹਾ ਹੈ, ਇਸ ਲਈ ਹਰਿਆਣਾ ਨੂੰ ਪਾਣੀ ਦੇਣ ਦਾ ਕੋਈ ਸੁਆਲ ਹੀ ਪੈਦਾ ਨਹੀ ਹੁੰਦਾ ਹੈ।
ਪੰਜਾਬ ਦੇ ਕਿਸਾਨਾਂ ਤੋਂ ਉਨਾਂ ਦੇ ਹੱਕ ਦਾ ਪਾਣੀ ਖੋਹ ਕੇ ਨਹੀਂ ਦਿੱਤਾ ਜਾ ਸਕਦਾ : ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann ) ਨੇ ਸੋਮਵਾਰ ਨੂੰ ਕਿਹਾ ਕਿ ਉਹ ਐਸਵਾਈਐਲ ਦੇ ਮੁੱਦੇ ’ਤੇ ਪਹਿਲਾਂ ਤੋਂ ਹੀ ਸਾਫ਼ ਹਨ, ਇਸ ਲਈ ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੌਜੂਦਾ ਅੰਕੜੇ ਰੱਖ ਦਿੱਤੇ ਜਾਣਗੇ, ਕਿਉਂਕਿ ਪੰਜਾਬ ਦੇ ਕਿਸਾਨਾਂ ਤੋਂ ਉਨਾਂ ਦੇ ਹੱਕ ਦਾ ਪਾਣੀ ਖੋਹ ਕੇ ਨਹੀਂ ਦਿੱਤਾ ਜਾ ਸਕਦਾ ਹੈ। ਪੰਜਾਬ ਵਿੱਚ ਇਸ ਸਮੇਂ ਨਹਿਰੀ ਪਾਣੀ ਦੀ ਭਾਰੀ ਘਾਟ ਹੈ ਤਾਂ ਜਮੀਨੀ ਪਾਣੀ ਕਾਫ਼ੀ ਜਿਆਦਾ ਹੇਠਾਂ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਡਾਰਕ ਜੋਨ ਵੱਲ ਨੂੰ ਜਾ ਰਿਹਾ ਹੈ। ਇਹੋ ਜਿਹੀ ਸਥਿਤੀ ਵਿੱਚ ਪੰਜਾਬ ਨੂੰ ਕਾਫ਼ੀ ਜਿਆਦਾ ਪਾਣੀ ਦੀ ਲੋੜ ਹੈ ਅਤੇ ਉਨਾਂ ਦੀ ਮੌਜੂਦ ਲੋੜ ਨੂੰ ਵੀ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਹੀ ਹਰਿਆਣਾ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ