ਗੁਜਰਾਤ ’ਚ ਭਗਵੰਤ ਮਾਨ ਦੇ ਪਾਏ ਭੰਗੜੇ ਦੇ ਚਰਚੇ

Bhagwant Mann Bhangra | ਗੁਜਰਾਤ ’ਚ ਭਗਵੰਤ ਮਾਨ ਦੇ ਪਾਏ ਭੰਗੜੇ ਦੇ ਚਰਚੇ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਵਿੱਚ ਝੂਲਦੇ (Bhagwant Mann Bhangra) ਨਜ਼ਰ ਆਏ। ਉਨ੍ਹਾਂ ਸਟੇਜ ’ਤੇ ਜਾ ਕੇ ਗਰਬਾ ਕੀਤਾ। ਇਸ ਤੋਂ ਬਾਅਦ ਉੱਥੇ ਮੌਜੂਦ ਭੀੜ ਦੇ ਕਹਿਣ ’ਤੇ ਭਗਵੰਤ ਮਾਨ ਵੀ ਭੰਗੜਾ ਪਾਉਂਦੇ ਨਜ਼ਰ ਆਏ। ਭਗਵੰਤ ਮਾਨ ਅੱਜਕੱਲ੍ਹ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੌਰੇ ’ਤੇ ਹਨ। ਆਮ ਆਦਮੀ ਪਾਰਟੀ ਇੱਥੇ ਲਗਾਤਾਰ ਚੋਣ ਪ੍ਰਚਾਰ ਵਿੱਚ ਜੁਟੀ ਹੋਈ ਹੈ।

ਦਿੱਲੀ ਤੇ ਪੰਜਾਬ ਤੋਂ ਬਾਅਦ ਗੁਜਰਾਤ ’ਤੇ ਨਜ਼ਰ

ਆਮ ਆਦਮੀ ਪਾਰਟੀ ਨੇ ਦਿੱਲੀ ਤੋਂ ਬਾਹਰ ਪਹਿਲੀ ਵਾਰ ਪੰਜਾਬ ਵਿੱਚ ਸਰਕਾਰ ਬਣਾਈ ਹੈ। ਇਸ ਤੋਂ ਬਾਅਦ ‘ਆਪ’ ਦੀ ਨਜ਼ਰ ਗੁਜਰਾਤ ’ਤੇ ਹੈ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੁਦ ਇੱਥੇ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ। ਜਿਸ ਵਿੱਚ ਉਹ ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਵੀ ਸਹਾਰਾ ਲੈ ਰਹੇ ਹਨ। ਗੁਜਰਾਤ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।

ਸਾਬਕਾ ਸੀਐਮ ਚੰਨੀ ਵੀ ਚਰਚਾ ਵਿੱਚ ਰਹੇ ਸਨ

ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ਚਰਨਜੀਤ ਚੰਨੀ ਵੀ ਭੰਗੜੇ ਨੂੰ ਲੈ ਕੇ ਕਾਫੀ ਚਰਚਾ ’ਚ ਰਹੇ ਸਨ। ਉਨ੍ਹਾਂ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵਿਖੇ ਭੰਗੜਾ ਪਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਅਕਸਰ ਕਈ ਪਲੇਟਫਾਰਮਾਂ ’ਤੇ ਭੰਗੜਾ ਪਾਉਂਦੇ ਦੇਖਿਆ ਗਿਆ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ- ਸ਼ੇਰ ਨੇ ਰੰਗ ਜਮਾ ਦਿੱਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਉਨ੍ਹਾਂ ਦੀ ਕਾਫੀ ਤਾਰੀਫ ਕੀਤੀ ਹੈ। ਧਾਲੀਵਾਲ ਨੇ ਲਿਖਿਆ- ਗੁਜਰਾਤ ਵਿੱਚ ਵੀ ਸਾਡੇ ਸ਼ੇਰ ਨੇ ਭੰਗੜੇ ਦਾ ਰੰਗ ਜਮਾ ਦਿੱਤਾ। ਹੁਣ ਗੁਜਰਾਤ ’ਚ ਝਾੜੂ ਲੱਗੇਗਾ ਤੇ ਕਮਲ ਦਾ ਚਿੱਕੜ ਸਾਫ਼ ਕਰੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ