ਕਿਹਾ, ਐਨੀ ਮਹਿੰਗਾਈ ’ਚ 1500 ਰੁਪਏ ਦੇਣਾ ਲੌਲੀਪੋਪ ਵਾਂਗ ਹੈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ। ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਐਨੀ ਮਹਿੰਗਾਈ ’ਚ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ 1500 ਰੁਪਏ ਦੇਣਾ ਸਿਰਫ ਲੌਲੀਪੋਪ ਵਾਂਗ ਹੈ।
ਕਿਸਾਨਾਂ ਦਾ ਕਹਿਣ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਸਮਾਨੀ ਚੜ੍ਹ ਗਈਆਂ ਹਨ ਤੇ ਆਏ ਦਿਨ ਮਹਿੰਗਾਈ ਵਧ ਰਹੀ ਹੈ। ਅਜਿਹੇ ’ਚ ਸਿੱਧੀ ਝੋਨੇ ਦੀ ਬਿਜਾਈ ਲਈ 1500 ਰੁਪਏ ਦੇਣਾ ਬਹੁਤ ਘੱਟ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਐਨੀ ਹੀ ਫਿਕਰ ਹੈ ਤਾਂ ਉਹ ਕਿਸਾਨਾਂ ਨੂੰ 50000 ਹਜ਼ਾਰ ਏਕੜ ਦੇਣ ਤਾਂ ਕਿਸਾਨ ਆਪਣੀ ਜ਼ਮੀਨ ਖਾਲੀ ਰੱਖ ਸਕਣ।
ਇਸ ਨਾਲ ਜ਼ਮੀਨ ਦੀ ਪੈਦਾਵਾਰ ਵੀ ਵਧੇਗੀ। ਇਸ ਦੇ ਨਾਲ ਹੋਰ ਫਸਲਾਂ ਜਿਵੇਂ ਮੱਖੀ, ਮੂੰਗੀ ’ਤੇ ਐਸਐਸਪੀ ਦੇਣ ਤਾਂ ਕਿ ਪਾਣੀ ਬਚ ਸਕੇ ਤੇ ਕਿਸਾਨਾਂ ਦਾ ਖਰਚਾ ਵੀ ਬਚ ਸਕੇ। ਕਿਸਾਨ ਯੂਨੀਅਨ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਮਹਿੰਗਾਈ ਵੱਧ ਰਹੀ ਹੈ ਉਸ ਦੇ ਹਿਸਾਬ ਨਾਲ ਰਾਸ਼ੀ ਤੈਅ ਕਰਨੀ ਚਾਹੀਦੀ ਹੈ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (cm maan) ਨੇ ਪਾਣੀ ਦੀ ਬੱਚਤ ਕਰਨ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ