ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

CM Rajasthan

ਸਾਂਗਾਨੇਰ ਤੋਂ ਜਿੱਤੇ ਹਨ ਭਜਨ ਲਾਲ ਸ਼ਰਮਾ (CM Rajasthan)

  • ਪਹਿਲੀ ਵਾਰ ਵਿਧਾਇਕ ਬਣੇ ਹਨ ਭਜਨ ਲਾਲ

(ਸੱਚ ਕਹੂੰ ਨਿਊਜ਼) ਰਾਜਸਥਾਨ। CM Rajasthan ਪਿਛਲੇ ਕਈ ਦਿਨਾਂ ਤੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਲੈ ਕੇ ਚਰਚਾਵਾਂ ਦਾ ਦੌਰ ਜਾਰੀ ਸੀ। ਆਖਰ ਅੱਜ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਹੈ। ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਹੋਣਗੇ। ਉਹ ਭਰਤਪੁਰ ਦੇ ਰਹਿਣ ਵਾਲੇ ਹਨ ਅਤੇ ਸਾਂਗੇਨਰ ਤੋਂ ਜਿੱਤ ਕੇ ਪਹਿਲੀ ਵਾਰ ਵਿਧਾਇਕ ਬਣੇ। CM Rajasthan

ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਇਹ ਐਲਾਨ ਕੀਤਾ ਗਿਆ ਹੈ। ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਜੈਪੁਰ ਦੇ ਲਲਿਤ ਹੋਟਲ ਪਹੁੰਚੇ। ਇੱਥੋਂ ਉਹ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਨਾਲ ਭਾਜਪਾ ਦਫ਼ਤਰ ਲਈ ਰਵਾਨਾ ਹੋਏ। ਦੂਜੇ ਪਾਸੇ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਵੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਜਹਾਜ਼ ਰਾਹੀਂ ਜੈਪੁਰ ਪੁੱਜੇ। ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸਿਰਫ਼ ਭਾਜਪਾ ਵਿਧਾਇਕਾਂ ਨੂੰ ਹੀ ਭਾਜਪਾ ਦਫ਼ਤਰ ਵਿੱਚ ਦਾਖ਼ਲਾ ਦਿੱਤਾ ਗਿਆ। ਸਾਰੇ ਵਰਕਰਾਂ ਨੂੰ ਭਾਜਪਾ ਦਫ਼ਤਰ ਦੇ ਬਾਹਰ ਇੰਤਜ਼ਾਰ ਕਰਨ ਲਈ ਕਿਹਾ ਗਿਆ।

ਮੀਟਿੰਗ ਤੋਂ ਪਹਿਲਾਂ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਆਬਜ਼ਰਵਰਾਂ ਨੇ ਸਾਰੇ ਵਿਧਾਇਕਾਂ ਨਾਲ ਗਰੁੱਪ ਫੋਟੋ ਖਿਚਵਾਈ।ਵਿਧਾਇਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਲਈ ਨਾਂ ਦਾ ਐਲਾਨ ਕੀਤਾ ਗਿਆ। ਜੈਪੁਰ ‘ਚ ਮੰਗਲਵਾਰ ਨੂੰ ਹੋਈ ਵਿਧਾਇਕ ਦਲ ਦੀ ਬੈਠਕ ‘ਚ ਰਾਜਸਥਾਨ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਦੇ ਅਹੁਦੇ ਦੇ ਐਲਾਨ ਤੋਂ ਪਹਿਲਾਂ ਵਿਧਾਇਕਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਦੀਆ ਕੁਮਾਰੀ ਨੂੰ ਅੰਤਿਮ ਦੌਰ ਦੀ ਗੱਲਬਾਤ ਲਈ ਵੱਖਰੇ ਕਮਰੇ ਵਿੱਚ ਬੈਠਣ ਲਈ ਕਿਹਾ ਗਿਆ। CM Rajasthan

ਇਹ ਵੀ ਪੜ੍ਹੋ :ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ? ਮੋਦੀ ਸਰਕਾਰ ਨੇ ਸ਼ੁਰੂ ਕੀਤੀ ਤਿਆਰੀ!