ਭਾਕਿਯੂ ਉਗਰਾਹਾਂ ਵੱਲੋਂ ਅਮਨ ਅਰੋੜਾ ਦੀ ਰਹਾਇਸ਼ ਤੇ ਧਰਨੇ ਦਾ ਐਲਾਨ

Aman Arora
ਸੁਨਾਮ: ਮੀਟਿੰਗ ਕਰਦੇ ਹੋਏ ਭਾਕਿਯੂ ਉਗਰਾਹਾਂ ਜਥੇਬੰਦੀ ਦੇ ਆਗੂ।

ਨਸ਼ਾ ਵਿਰੋਧੀ ਮੁਹਿੰਮ ਤੇਜ਼ ਕਰਨ ਲਈ ਕਿਤਾ ਵਿਚਾਰ-ਵਟਾਂਦਰਾ | Aman Arora

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਨਸ਼ਾ ਵਿਰੋਧੀ ਮੀਟਿੰਗ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਲੈਕੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕਰਨ ਲਈ ਵਿਚਾਰ ਵਟਾਂਦਰਾ ਹੋਇਆਂ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਮਿਤੀ 1-10-23 ਤੋਂ ਮਿਤੀ 9-10-23 ਤੱਕ ਕਲੱਬਾਂ ਨਾਲ ਮੀਟਿੰਗਾਂ, ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਮੀਟਿੰਗ, ਢੋਲ ਮਾਰਚ ਅਤੇ ਮਿਸਾਲ ਮਾਰਚ ਕੀਤੇ ਜਾਣਗੇ ਅਤੇ ਮਿਤੀ 10-10-23 ਨੂੰ ਪੰਜਾਬ ਭਰਦੇ ਸੱਦੇ ਤੇ ਸੁਨਾਮ ਬਲਾਕ ਵੱਲੋਂ ਕੈਬਨਿਟ ਮੰਤਰੀ ਅਮਨ ਅਰੋਡ਼ਾ ਦੀ ਰਹਾਇਸ਼ ਤੇ ਧਰਨਾ ਦਿੱਤਾ ਜਾਵੇਗਾ। (Aman Arora)

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਖਾਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ, ਜਦਕਿ ਨਸ਼ਾ ਖਾਣ ਵਾਲਿਆਂ ਨੂੰ ਇਲਾਜ ਦੀ ਲੋੜ ਹੈ ਅਤੇ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਫੜਕੇ ਜੇਲ੍ਹਾਂ ਵਿੱਚ ਡੱਕਿਆ ਜਾਵੇ, ਇਸ ਮੌਕੇ ਮੰਗ ਕੀਤੀ ਗਈ ਕਿ ਸ਼ਹੀਦ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਨੌਕਰੀ ਦਿੱਤੀ ਜਾਵੇ ਅਤੇ ਅੱਗੇ ਆਗੂਆਂ ਨੇ ਕਿਹਾ ਕਿ ਜੇਕਰ ਕੋਈ ਬਿਜਲੀ ਅਧਿਕਾਰੀ ਧੱਕੇ ਨਾਲ ਚਿੱਪ ਵਾਲੇ ਮੀਟਰ ਲਾਉਂਦਾ ਹੈ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ। (Aman Arora)

ਇਹ ਵੀ ਪੜ੍ਹੋ : ਆਖਰੀ ਗਿਆਰਾਂ ’ਚ ਥਾਂ ਨਾ ਮਿਲਣ ‘ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ : ਸ਼ਮੀ

ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਗੋਬਿੰਦ ਸਿੰਘ ਚੱਠਾ, ਸੁਖਪਾਲ ਮਾਣਕ ਕਣਕਵਾਲ, ਅਜੈਬ ਜਖੇਪਲ, ਮਹਿੰਦਰ ਨਮੋਲ, ਮਨੀ ਸਿੰਘ ਭੈਣੀ, ਗਗਨ ਚੱਠਾ, ਪਾਲ ਦੋਲੇਵਾਲ, ਲਾਲੀ ਦੋਲੇਵਾਲ ਆਦਿ ਹਾਜ਼ਰ ਸਨ।