Bharat Bandh : ਕੱਲ੍ਹ ਪੰਜਾਬ ਭਰ ’ਚ ਸਰਕਾਰੀ ਲਾਰੀਆਂ ਦਾ ਰਹੇਗਾ ਚੱਕਾ

Bharat Bandh

ਕਿਸਾਨ ਜਥੇਬੰਦੀਆਂ ਨੇ ਦਿੱਤਾ ਹੈ ਭਾਰਤ ਬੰਦ ਦਾ ਸੱਦਾ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਅੱਜ ਸ਼ੁੱਕਰਵਾਰ ਨੂੰ ਪੰਜਾਬ ਅੰਦਰ ਕਿਧਰੇ ਵੀ ਸੜਕਾਂ ’ਤੇ ਸਰਕਾਰੀ ਲਾਰੀਆਂ ਨਜ਼ਰ ਨਹੀਂ ਆਉਣਗੀਆਂ। ਕਿਉਂਕਿ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਨੂੰ ਪੰਜਾਬ ਰੋਡਵੇਜ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵੱਲੋਂ ਸਮੱਰਥਨ ਦਿੰਦਿਆਂ ਬੱਸਾਂ ਚਲਾਉਣ ਦੀ ਬਜਾਇ ਧਰਨੇ ਦੇਣ ਅਤੇ ਰੋਸ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। Bharat Bandh

ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾ, ਸੈਕਟੋਰਲ ਫੈਡਰੇਸ਼ਨਾਂ, ਐਸੋਸੀਏਸ਼ਨਾਂ ਦੇ ਬੈਨਰ ਹੇਠ 16 ਫਰਵਰੀ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਜਿਸ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪੰਜਾਬ ਰੋਡਵੇਜ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਵੱਲੋਂ ਸੱਦੇ ਦੇ ਤਹਿਤ ਹੀ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰੱਖਣ ਦਾ ਫੈਸਲਾ ਦੇ ਦਿੱਤਾ। Bharat Bandh

ਜਾਣਕਾਰੀ ਮੁਤਾਬਕ ਸਰਕਾਰੀ ਬੱਸਾਂ ਦੇ ਡਰਾਇਵਰਾਂ, ਕੰਡਕਟਰਾਂ ਤੇ ਹੋਰ ਕਾਮਿਆਂ ਵੱਲੋਂ ਜਿੱਥੇ ਬੱਸ ਸਟੈਂਡਾਂ ਵਿੱਚ ਧਰਨੇ ਦੇ ਕੇ ਰੋਸ ਮਾਰਚ ਕੀਤੇ ਜਾਣਗੇ। ਉੱਥੇ ਹੀ ਵੱਖ ਵੱਖ ਟਰੇਡ ਤੇ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜਿਆਂ, ਮੁੱਖ ਮਾਰਗਾਂ ਆਦਿ ’ਤੇ ਧਰਨੇ ਦੇ ਕੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਪੰਜਾਬ ਰੋਡਵੇਜ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਜ. ਸਕੱਤਰ ਸਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਦਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਸਮੇਤ ਆਮ ਲੋਕਾਂ ਲਈ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ। Bharat Bandh

ਇਹ ਵੀ ਪੜ੍ਹੋ: ਕਿਸਾਨਾਂ ਅਤੇ ਸਰਕਾਰ ਦੀ ਤੀਜੇ ਗੇੜ ਦੀ ਮੀਟਿੰਗ, ਅਪਡੇਟ ਵੇਖਣ ਲਈ ਜੁੜੇ ਰਹੋ….

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਡਰਾਇਵਰਾਂ ਵਿਰੋਧੀ ਹਿੱਟ ਐਂਡ ਰਨ ਕਾਨੂੰਨ ਲਿਆਂਦਾ ਗਿਆ ਹੈ। ਜਿਸ ਨਾਲ ਸਮੂਹ ਡਰਾਇਵਰ ਵਰਗ ’ਚ ਭਾਰੀ ਰੋਸ ਹੈ ਤੇ ਉਹ ਸਹਿਮ ’ਚ ਹਨ। ਇਸ ਲਈ ਉਨ੍ਹਾਂ ਵੱਲੋਂ ਇੱਕਮੁਠਤਾ ਨਾਲ ਭਾਰਤ ਬੰਦ ਦੇ ਸੱਦੇ ਨੂੰ ਸਮੱਰਥਨ ਦਿੱਤਾ ਹੈ। ਜਿਸ ਦੇ ਤਹਿਤ ਉਨ੍ਹਾਂ ਦੀ ਪੰਜਾਬ ਰੋਡਵੇਜ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਦੋਵੇਂ ਵਿਭਾਗਾਂ ਦੀਆਂ ਬੱਸਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।