Bharat Bhushan Ashu: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Bharat Bhushan Ashu
ਲੁਧਿਆਣਾ-: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ।

Bharat Bhushan Ashu: ਚੰਡੀਗੜ੍ਹ। ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਨੇ ਉਨਾਂ ਵਿਰੁੱਧ ਦਰਜ ਐਫਆਈਆਰ ਵੀ ਰੱਦ ਕਰ ਦਿੱਤੀ ਹੈ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਨਿਖਿਲ ਘਈ ਨੇ ਦਿੱਤੀ। ਉਹ ਚਾਰ ਮਹੀਨਿਆਂ ਤੋਂ ਜੇਲ੍ਹ ਵਿੱਚ ਸਨ। ਇਸ ਸਬੰਧੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।

ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ ਅਗਸਤ ਵਿੱਚ ਪੁੱਛਗਿੱਛ ਲਈ ਜਲੰਧਰ ਸਥਿਤ ਈਡੀ ਦਫ਼ਤਰ ਗਏ ਸਨ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ‘ਚ ਖੁਸ਼ੀ ਦਾ ਮਾਹੌਲ ਹੈ।