ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਘਿਰੇ ਭਰਤਇੰਦਰ ਚਾਹਲ ਵਿਜੀਲੈਂਸ ਦੇ ਦਫਤਰ ‘ਚ ਹੋਏ ਪੇਸ਼

Bharat Inder Chahal

ਵਿਜੀਲੈਂਸ ਵੱਲੋਂ Bharat Inder Chahal ਤੋਂ ਲਗਾਤਾਰ ਪੁੱਛਗਿੱਛ ਜਾਰੀ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ਵਿੱਚ ਘਿਰੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਚਾਹਲ (Bharat Inder Chahal) ਅੱਜ ਇਥੇ ਪਟਿਆਲਾ ਵਿਖੇ ਵਿਜੀਲੈਂਸ ਦੇ ਦਫ਼ਤਰ ਵਿਖੇ ਆਪਣੇ ਵਕੀਲਾਂ ਦੇ ਪੈਨਲ ਨਾਲ ਪੇਸ਼ ਹੋਏ। ਇਸ ਤੋਂ ਪਹਿਲਾਂ ਕਈ ਵਾਰ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਪਰ ਉਹ ਨਹੀਂ ਪੁੱਜੇ। ਇਸ ਤੋਂ ਬਾਅਦ ਭਾਰਤ ਇੰਦਰ ਚਾਹਲ ਵੱਲੋਂ ਹਾਈ ਕੋਰਟ ਵਿੱਚ ਆਪਣੀ ਅਪੀਲ ਦਾਇਰ ਕੀਤੀ ਗਈ ਪਰ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ।

ਅੱਜ ਭਰਤ ਇੰਦਰ ਚਾਹਲ ਆਪਣੇ ਵਕੀਲਾਂ ਸਮੇਤ ਪਟਿਆਲਾ ਵਿਖੇ ਵਿਜੀਲੈਂਸ ਦੇ ਐਸਐਸਪੀ ਜਗਪ੍ਰੀਤ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਕੋਲ ਪੇਸ਼ ਹੋਏ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਭਾਰਤ ਇੰਦਰ ਚਾਹਲ ਵੱਲੋਂ ਵੱਖ-ਵੱਖ ਥਾਂ ਬਣਾਈ ਗਈ ਪ੍ਰਾਪਰਟੀ ਦੀ ਵੀ ਗਿਣਤੀਆਂ-ਮਿਣਤੀਆਂ ਸਮੇਤ ਜਾਂਚ ਪੜਤਾਲ ਕੀਤੀ ਗਈ। ਦੁਪਹਿਰ ਇਕ ਵਜੇ ਦੇ ਕਰੀਬ ਵੀ ਭਰਤ ਇੰਦਰ ਚਾਹਲ ਤੋਂ ਵਿਜੀਲੈਂਸ ਵੱਲੋਂ ਪੁੱਛਗਿੱਛ ਜਾਰੀ ਸੀ। ਸਵੇਰੇ ਸਾਢੇ ਦਸ ਵਜੇ ਦੇ ਕਰੀਬ ਵਿਜੀਲੈਂਸ ਦਫਤਰ ਪੁੱਜੇ ਸੀ।

LEAVE A REPLY

Please enter your comment!
Please enter your name here