ਭਾਰਤ ਜੋੜੋ ਯਾਤਰਾ ; ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

Bharat Jodo Yatra Rahul Gandhi

ਭਾਰਤ ਜੋੜੋ ਯਾਤਰਾ ; ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ ਜੋੜੋ ਯਾਤਰਾ (Bharat Jodo Yatra Rahul Gandhi) ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਥਾ ਟੇਕਿਆ। ਸਿਰ ’ਤੇ ਦਸਤਾਰ ਸਜਾਈ ਰਾਹੁਲ ਗਾਂਧੀ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਰਾਹੁਲ ਗਾਂਧੀ ਨੇ ਜਿੱਥੇ ਦੇਸ਼ ਦੀ ਅਮਨ ਸਾਂਤੀ ਵਾਸਤੇ ਅਰਦਾਸ ਕੀਤੀ, ਉਥੇ ਹੀ ਉਨ੍ਹਾਂ ਨੇ ਆਪਣੀ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਵੀ ਗੁਰੂ ਚਰਨਾਂ ਵਿਚ ਬੇਨਤੀ ਕੀਤੀ।

Bharat Jodo Yatra Rahul Gandhi

ਦੱਸਣਯੋਗ ਹੈ ਕਿ ਪੰਜਾਬ ’ਚ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਹ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਹਰਪ੍ਰਤਾਪ ਸਿੰਘ ਅਜਨਾਲਾ, ਗੁਰਜੀਤ ਸਿੰਘ ਔਜਲਾ, ਭਗਵੰਤਪਾਲ ਸਿੰਘ ਸੱਚਰ, ਸੁਨੀਲ ਦੱਤੀ, ਮਮਤਾ ਦੱਤਾ, ਅਸ਼ਵਨੀ ਕੁਮਾਰ ਪੱਪੂ, ਵਿਕਾਸ ਸੋਨੀ ਤੋਂ ਇਲਾਵਾ ਹੋਰ ਵੀ ਕਾਂਗਰਸੀ ਵੱਡੀ ਗਿਣਤੀ ਵਿੱਚ ਦਿਖਾਈ ਦਿੱਤੇ। (Bharat Jodo Yatra Rahul Gandhi)

Bharat Jodo Yatra Rahul Gandhi

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here