ਰਾਹੁਲ ਗਾਂਧੀ ਦੀ ਸਰਹੰਦ ਤੋਂ ਭਾਰਤ ਜੋੜੇ ਯਾਤਰਾ ਸ਼ੁਰੂ, ਦੇਖੋ ਤਸਵੀਰਾਂ…

Bharat Jodo Yatra

ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਪ੍ਰਤਾਪ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ

ਸਰਹੰਦ /ਪਟਿਆਲਾ (ਖੁਸ਼ਵੀਰ ਸਿੰਘ ਤੂਰ) ਰਾਹੁਲ ਗਾਂਧੀ ਦੀ ਭਾਰਤ ਜੋੜੇ ਯਾਤਰਾ (Bharat Jodo Yatra) ਅੱਜ ਪੰਜਾਬ ਤੋਂ ਅਰੰਭ ਹੋ ਗਈ। ਸਭ ਤੋਂ ਪਹਿਲਾਂ ਰਾਹੁਲ ਗਾਂਧੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਵੱਖ-ਵੱਖ ਧਾਰਮਿਕ ਸਥਾਨਾਂ ਤੇ ਵੀ ਮੱਥਾ ਟੇਕਿਆ। ਉਸ ਤੋਂ ਬਾਅਦ ਸਰਹੰਦ ਦੀ ਅਨਾਜ ਮੰਡੀ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਹਰਿਆਣਾ ਵੱਲੋਂ ਪੰਜਾਬ ਦੇ ਆਗੂਆਂ ਨੂੰ ਯਾਤਰਾ ਸਬੰਧੀ ਝੰਡਾ ਸਪੁਰਦ ਕੀਤਾ ਗਿਆ। ਰਾਹੁਲ ਗਾਂਧੀ ਵੱਲੋਂ ਪੰਜਾਬੀਆਂ ਦੀ ਸ਼ਾਨ ਆਪਣੇ ਸਿਰ ਤੇ ਪੱਗ ਸਜਾਈ ਹੋਈ ਸੀ । ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਮੌਜੂਦ ਹਨ।

ਰਾਹੁਲ ਗਾਂਧੀ ਦੀ ਯਾਤਰਾ ਨੂੰ ਲੈ ਕੇ ਵੱਖ ਵੱਖ ਵਿਧਾਇਕਾਂ ਅਤੇ ਆਗੂਆਂ ਨੂੰ ਪੁਆਇੰਟ ਦਿੱਤੇ ਗਏ ਹਨ ਜਿੱਥੇ ਕਿ ਉਹ ਆਪਣੇ ਸਮਰਥਕਾਂ ਨਾਲ ਰਾਹੁਲ ਗਾਂਧੀ ਦੀ ਯਾਤਰਾ ਦਾ ਸਵਾਗਤ ਕਰਨਗੇ। ਰਾਹੁਲ ਗਾਂਧੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਨੂੰ ਨਫ਼ਰਤ ਅਤੇ ਡਰ ਦੇ ਮਾਹੌਲ ਵਿੱਚ ਧੱਕਿਆ ਜਾ ਰਿਹਾ ਹੈ ਅਤੇ ਧਰਮ ਦੇ ਨਾਂ ਤੇ ਵੰਡੀਆ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਹੁਲ ਗਾਂਧੀ ਦੀ ਪੈਦਲ ਯਾਤਰਾ ਮੰਡੀ ਗੋਬਿੰਦਗੜ੍ਹ ਵਿਖੇ ਪੁੱਜ ਗਈ ਸੀ ਜਿੱਥੇ ਕਿ ਵੱਖ-ਵੱਖ ਕਾਂਗਰਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। Bharat Jodo Yatra

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ