Farmers Protest: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਥਾਣਾ ਗੁਰੂਹਰਸਹਾਏ ਮੂਹਰੇ ਧਰਨਾ

Farmers-Protest
ਗੁਰੂਹਰਸਹਾਏ : ਥਾਣਾ ਗੁਰੂਹਰਸਹਾਏ ਮੂਹਰੇ ਧਰਨਾ ਦਿੰਦੇ ਕਿਸਾਨ।

ਮੰਗਾਂ ਜਲਦ ਹੱਲ ਨਾ ਹੋਈਆਂ ਤਾਂ ਕਰਾਂਗੇ ਫਿਰੋਜ਼ਪੁਰ-ਫਾਜਿਲਕਾ ਜੀ ਟੀ ਰੋੜ ਜਾਮ: ਜੋਗਾ ਸਿੰਘ ਭੋਡੀਪੁਰ

Farmers Protest: (ਵਿਜੈ ਹਾਂਡਾ) ਗੁਰੂਹਰਸਹਾਏ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ( ਬੂਟਾ ਸਿੰਘ ਬੁਰਜਗਿੱਲ) ਵੱਲੋਂ ਥਾਣਾ ਗੁਰੂਹਰਸਹਾਏ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੂਟਾ ਸਿੰਘ ਬੁਰਜਗਿੱਲ) ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਭੋਡੀਪੁਰ ਤੇ ਇਕਾਈ ਬਲਾਕ ਪ੍ਰਧਾਨ ਪੂਰਨ ਸਿੰਘ ਸਮੇਤ ਹੋਰ ਆਗੂਆਂ ਨੇ ਦੱਸਿਆਂ ਕਿ ਪਿੰਡ ਛਾਂਗਾ ਰਾਏ ਉਤਾੜ ਵਿਖੇ ਇਕ ਘਰ ਅੰਦਰ ਹੋਈ ਭੰਨ ਤੋੜ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਨੂੰ ਲੈਕੇ ਥਾਣਾ ਗੁਰੂਹਰਸਹਾਏ ਦਾ ਘਿਰਾਓ ਕੀਤਾ ਗਿਆ ।

ਕਿਸਾਨ ਆਗੂਆਂ ਨੇ ਕਿਹਾ ਜੇਕਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋੜ ਨੂੰ ਜਾਮ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਗੁਰੂਹਰਸਹਾਏ ਦੀ ਹੋਵੇਗੀ।