Bhartiya Kisan Union News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸ੍ਰੀ ਗੁਰਦੁਆਰਾ ਸਾਹਿਬ ਗਰੀਨ ਐਵੀਨਿਉ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਜਰਨਲ ਸਕੱਤਰ ਪੰਜਾਬ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਪਹੁੰਚੇ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਹੋਈ ਜਿਨ੍ਹਾਂ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਲੈਂਡ ਪੁਲਿੰਗ ਅਧੀਨ ਕਿਸਾਨਾਂ ਦੀਆਂ ਖੋਹੀਆਂ ਜਾ ਰਹੀਆਂ ਜ਼ਮੀਨਾਂ ਅਤੇ ਪੰਜਾਬ ਦੇ ਪਾਣੀਆਂ ’ਤੇ ਡਾਕਾਂ ਮਾਰ ਰਹੀ ਸੈਂਟਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ ਜਿਸ ਤਹਿਤ ਲੈਡ ਪੁਲਿੰਗ ਵਾਲੇ ਪਿੰਡਾਂ ਵਿਚ ਟਰੈਕਟਰ ਮਾਰਚ ਕਰਨ ਅਤੇ 24 ਅਗਸਤ ਨੂੰ ਮੁੱਲਾਂਪੁਰ ਵਿਖੇ ਵੱਡੀ ਕਿਸਾਨ ਪੰਚਾਇਤ ਕੀਤੀ ਜਾਵੇਗੀ। ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ।]
ਇਹ ਵੀ ਪੜ੍ਹੋ: Blood Donation: ਡਿਲੀਵਰੀ ਦੌਰਾਨ ਖੂਨ ਦੀ ਲੋੜ ਪੈਣ ’ਤੇ ਡੇਰਾ ਸ਼ਰਧਾਲੂ ਔਰਤ ਨੇ ਕੀਤਾ ਖੂਨਦਾਨ
ਇਸ ਦੇ ਨਾਲ ਹੀ ਪੰਜਾਬ ਦੀਆਂ ਮੰਡੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੀ ਫਸਲ ਦੀ ਫਰਸੀ ਕੰਢਿਆਂ ਨਾਲ ਤੁਲਾਈ ਕਰ ਕੇ ਲੁੱਟਿਆ ਜਾ ਰਿਹਾ ਹੈ ਪੰਜਾਬ ਸਰਕਾਰ ਹਰ ਦੁਕਾਨਦਾਰ ਨੂੰ ਕੰਪਿਊਟਰ ਕੰਢੇ ਨਾਲ ਫ਼ਸਲ ਦੀ ਤੁਲਾਈ ਯਕੀਨੀ ਕਰੇ। ਇਸ ਮੌਕੇ ਮੀਟਿੰਗ ਵਿੱਚ ਸ਼ਾਮਲ ਹੋਏ ਆਗੂਆਂ ਵਿੱਚ ਅਮਰਜੀਤ ਕੌਰ ਚੰਦਭਾਨ ਜ਼ਿਲ੍ਹਾ ਜਰਨਲ ਸਕੱਤਰ, ਅਰਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਦੂਲ ਸਿੰਘ ਚਹਿਲ ਜ਼ਿਲ੍ਹਾ ਮੀਤ ਪ੍ਰਧਾਨ ਕੇਵਲ ਸਿੰਘ ਗਿੱਲ ਜ਼ਿਲ੍ਹਾ ਖਜਾਨਚੀ, ਜਸਵੀਰ ਸਿੰਘ ਚੰਦਭਾਨ ਜ਼ਿਲ੍ਹਾ ਪ੍ਰੈਸ ਸਕੱਤਰ, ਮਦਨ ਲਾਲ ਜ਼ਿਲ੍ਹਾ ਸਹਾਇਕ ਵਿੱਤ ਸਕੱਤਰ, ਭੁਪਿੰਦਰ ਸਿੰਘ ਕੋਠੇ ਮਹਿਲੜ ਸਹਾਇਕ ਪ੍ਰੈਸ ਸਕੱਤਰ, ਗੁਰਚਰਨ ਸਿੰਘ ਸਰਾਂ ਬਲਾਕ ਪ੍ਰਧਾਨ ਫਰੀਦਕੋਟ, ਮੱਖਣ ਸਿੰਘ ਬਲਾਕ ਪ੍ਰਧਾਨ ਜੈਤੋ, ਕੁਲਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਾਕ ਜੈਤੋ, ਕੁਲਵਿੰਦਰ ਸਿੰਘ ਮੀਤ ਪ੍ਰਧਾਨ ਬਲਾਕ ਕੋਟਕਪੂਰਾ ਆਦਿ ਹਾਜ਼ਰ ਸਨ।