Farmers Meeting Punjab: ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਕਿਸਾਨੀ ਮੁੱਦਿਆਂ ’ਤੇ ਹੋਈ ਮੀਟਿੰਗ

Farmers Meeting Punjab

Farmers Meeting Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਫਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਭੁਪਿੰਦਰ ਸਿੰਘ ਔਲਖ ਜਰਨਲ ਸਕੱਤਰ ਪੰਜਾਬ ਆਪਣੇ ਸਾਥੀਆਂ ਸਮੇਤ ਰਾਜਬੀਰ ਸਿੰਘ ਗਿੱਲ ਸੰਧਵਾਂ ਦੇ ਗ੍ਰਹਿ ਵਿਖੇ ਪੁੱਜੇ ਰਾਜਬੀਰ ਸਿੰਘ ਗਿੱਲ ਸੰਧਵਾਂ ਦੇ ਘਰ ਆਗੂਆਂ ਨਾਲ ਪੰਜਾਬ ਦੇ ਭਖਦੇ ਮਸਲਿਆਂ ਕਿਸਾਨੀ ਅਤੇ ਪੰਜਾਬ ਦੇ ਪਾਣੀਆਂ ਸਬੰਧੀ ਵਿਚਾਰ ਚਰਚਾ ਹੋਈ।

ਇਹ ਵੀ ਪੜ੍ਹੋ: ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਇਕ ਹੋਰ ਪਹਿਲਕਦਮੀ, ਲੋਕਾਂ ਦੀ ਖੱਜਲ-ਖੁਆਰੀ ਹੋਵੇਗੀ ਖਤਮ

ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਰਾਜਬੀਰ ਸਿੰਘ ਗਿੱਲ ਸੰਧਵਾਂ ਨੂੰ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਅਮਨਦੀਪ ਦਿਉਲ ਨੂੰ ਬਲਾਕ ਫਰੀਦਕੋਟ ਦਾ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ, ਭੋਲਾ ਸਿੰਘ ਡੋਗਰ ਬਸਤੀ ਜਤਿੰਦਰ ਕੁਮਾਰ ਗੁਪਤਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਿੱਚ ਸ਼ਾਮਲ ਹੋਏ। ਇਸ ਮੌਕੇ ਹਾਜ਼ਰ ਰਹੇ ਆਗੂਆਂ ਵਿੱਚ ਅਰਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਸਰਦੂਲ ਸਿੰਘ ਚਹਿਲ ਜ਼ਿਲ੍ਹਾ ਮੀਤ ਪ੍ਰਧਾਨ, ਕੇਵਲ ਸਿੰਘ ਗਿੱਲ ਜ਼ਿਲ੍ਹਾ ਖਜ਼ਾਨਚੀ, ਮਦਨ ਲਾਲ ਸਹਾਇਕ ਵਿੱਤ ਸਕੱਤਰ, ਗੁਰਚਰਨ ਸਿੰਘ ਸਰਾਂ ਬਲਾਕ ਪ੍ਰਧਾਨ ਫਰੀਦਕੋਟ , ਕੁਲਵਿੰਦਰ ਸਿੰਘ ਵਾਂਦਰ ਜਟਾਣਾਂ ਮੀਤ ਪ੍ਰਧਾਨ ਬਲਾਕ ਕੋਟਕਪੂਰਾ ਹਾਜ਼ਰ ਰਹੇ। Farmers Meeting Punjab