ਸਾਡੇ ਨਾਲ ਸ਼ਾਮਲ

Follow us

15.3 C
Chandigarh
Thursday, January 22, 2026
More
    Home Breaking News BKU Sidhupur ...

    BKU Sidhupur Latest News: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਐਸ.ਐਸ.ਪੀ ਦਿਹਾਤੀ ਨਾਲ ਮੁਲਾਕਾਤ ਕੀਤੀ

    BKU Sidhupur Latest News
    BKU Sidhupur Latest News: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਐਸ.ਐਸ.ਪੀ ਦਿਹਾਤੀ ਨਾਲ ਮੁਲਾਕਾਤ ਕੀਤੀ

    BKU Sidhupur Latest News: (ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕਿਸਾਨਾਂ ਉਪਰ ਕੀਤੇ ਨਜਾਇਜ਼ ਪਰਚਿਆਂ ਨੂੰ ਰੱਦ ਕਰਵਾਉਣ ਸਬੰਧੀ ਐਸ.ਐਸ.ਪੀ ਦਿਹਾਤੀ ਮਨਿੰਦਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਇਸ ਮੰਗ ਪੱਤਰ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਐਸ.ਐਸ.ਪੀ ਦਿਹਾਤੀ ਨੂੰ ਜਾਣੂ ਕਰਵਾਇਆ ਗਿਆ ਤੇ ਕਈ ਮਸਲਿਆਂ ਵਿੱਚ ਕਿਸਾਨਾਂ ਉੱਪਰ ਕੀਤੇ ਗਏ ਨਜਾਇਜ਼ ਪਰਚਿਆਂ ਨੂੰ ਰੱਦ ਕਰਨ ਅਤੇ ਕਿਸਾਨਾਂ ਨੂੰ ਨਜਾਇਜ਼ ਤੌਰ ’ਤੇ ਤੰਗ ਪਰੇਸ਼ਾਨ ਕਰਨ ਸਬੰਧੀ ਵੀ ਇਸ ਮੰਗ ਪੱਤਰ ਰਾਹੀਂ ਵੀ ਜਾਣੂ ਕਰਵਾਇਆ ਗਿਆ।

    ਇਹ ਵੀ ਪੜ੍ਹੋ: Sports Programs Punjab: ਅੰਮ੍ਰਿਤਸਰ ਜ਼ਿਲ੍ਹੇ ’ਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਲਈ ਬਣਾਏ ਜਾਣਗੇ 174 ਖੇਡ ਮੈਦ…

    ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਹਮੇਸ਼ਾ ਹੀ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਦੀ ਹੈ ਅਤੇ ਆਪਣੀਆਂ ਕਿਸਾਨੀ ਹੱਕਾਂ ਦੀਆਂ ਮੰਗਾਂ ਲਈ ਹਮੇਸ਼ਾ ਹੀ ਲੜਦੀ ਰਹੇਗੀ। ਇਸ ਮੌਕੇ ਐਸ.ਐਸ.ਪੀ ਦਿਹਾਤੀ ਮਨਿੰਦਰ ਸਿੰਘ ਵੱਲੋਂ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਪਲਵਿੰਦਰ ਸਿੰਘ ਮਾਹਲ ਤੇ ਹੋਰ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਲਟਕੀਆਂ ਮੰਗਾਂ ਨੂੰ ਤੁਰੰਤ ਹੱਲ ਹੱਲ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਗੁਰਜੰਟ ਸਿੰਘ ਕੋਹਾਲੀ, ਸਤਨਾਮ ਸਿੰਘ ਕੋਟਲਾ,ਜਗਜੀਤ ਸਿੰਘ ਕੋਹਾਲੀ, ਨਿਰਮਲ ਸਿੰਘ ਕਲੇਰ ਆਦਿ ਕਿਸਾਨ ਆਗੂ ਹਾਜ਼ਰ ਸਨ। BKU Sidhupur Latest News