ਸਾਡੇ ਨਾਲ ਸ਼ਾਮਲ

Follow us

13.2 C
Chandigarh
Tuesday, January 20, 2026
More
    Home Breaking News Farmers Prote...

    Farmers Protest News: ਦਿੱਲੀ ’ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਫਿਰ ਲਾਉਣ ਜਾ ਰਹੀ ਧਰਨਾ

    Farmers Protest News
    Farmers Protest News: ਦਿੱਲੀ ’ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਫਿਰ ਲਾਉਣ ਜਾ ਰਹੀ ਧਰਨਾ

    ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਫਿਰ ਤੋਂ ਧਰਨਾ ਲਾਉਣ ਦਾ ਮੁੱਖ ਕਾਰਨ

    • ਭਗਵੰਤ ਮਾਨ ਵੱਲੋਂ ਕਿਸਾਨ ਲੀਡਰ ਅਖੀਰਲੀ ਵਾਰ ਖੇਤ ਵਿੱਚ ਕਦੋਂ ਗਏ ਕੀਤੇ ਸਵਾਲ ਦਾ ਡੱਲੇਵਾਲ ਨੇ ਦਿੱਤਾ ਠੋਕਵਾ ਜਵਾਬ

    ਫ਼ਰੀਦਕੋਟ (ਗੁਰਪ੍ਰੀਤ ਪੱਕਾ)। ‘ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੱਸਿਆ ਕਿ ਜੋ ਕਿਸਾਨੀ ਮੰਗਾ ਐਮ,ਐਸ, ਪੀ, ਕਰਜ਼ਾ ਮੁਕਤੀ, ਸਵਾਮੀਨਾਥਨ ਦੀ ਰਿਪੋਰਟ ਸਮੇਤ ਸਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ 25 ਅਗਸਤ ਦਾ ਦਿੱਲੀ ’ਚ ਇੱਕ ਦਿਨ ਲਈ ਧਰਨੇ ਦਾ ਪ੍ਰੋਗਰਾਮ ਰੱਖਿਆ ਗਿਆ ਹੈ ਜਿਸ ਵਿੱਚ ਪੂਰੇ ਦੇਸ਼ ਦੇ ਕਿਸਾਨ ਸ਼ਮੂਲੀਅਤ ਕਰਨਗੇ ਜਿਸ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਪੰਜਾਬ ਹਰਿਆਣਾ ਤੇ ਦੇਸ਼ ਦੇ ਹੋਰ ਸੂਬਿਆਂ ’ਚ ਮਹਾ ਪੰਚਾਇਤਾਂ ਕਰਕੇ ਇਸ ਪ੍ਰੋਗਰਾਮ ਦੇ ਸਬੰਧੀ ਵਿਉਤਬੰਦੀ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਮਿਲ ਕੇ ਜੋ ਨਵਾਂ ਪ੍ਰੋਜੈਕਟ ਲਿਆਂਦਾ ਜਾ ਰਿਹਾ ਹੈ।

    ਇਹ ਖਬਰ ਵੀ ਪੜ੍ਹੋ : Nimisha Priya: ਯਮਨ ’ਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜਾ ਟਲੀ

    ਉਸ ਦੇ ਨਾਲ ਇਕੱਲੇ ਕਿਸਾਨਾਂ ਨੂੰ ਹੀ ਨਹੀਂ ਬਲਕਿ ਆਮ ਲੋਕਾਂ ਨੂੰ ਵੀ ਵੱਡਾ ਫਰਕ ਪਵੇਗਾ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਕਿਹਾ ਕਿ ਵੱਡੀ ਗਿਣਤੀ ’ਚ ਦਿੱਲੀ ਪਹੁੰਚਕੇ ਕਿਸਾਨ ਪ੍ਰਦਰਸ਼ਨ ਕਰਨਗੇ ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦਾ ਮੁੱਖ ਕਾਰਨ ਉਸ ਪ੍ਰੋਜੈਕਟ ਨੂੰ ਭਾਰਤ ’ਚ ਲਾਗੂ ਨਾ ਹੋਣ ਦੇਣਾ ਹੋਵੇਗਾ ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਕਿਸਾਨਾਂ ਦੇ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬੇਹਦ ਨਿਰਾਸ਼ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੀਡਰ ਸੱਤਾ ਤੋਂ ਪਹਿਲਾਂ ਉਨ੍ਹਾਂ ਦੇ ਧਰਨਿਆਂ ’ਚ ਆਉਂਦੇ ਰਹੇ ਨੇ ਅਤੇ ਆ ਕੇ ਸੰਬੋਧਨ ਵੀ ਕਰਦੇ ਰਹੇ ਨੇ ਉਨ੍ਹਾਂ ਨੇ ਕਿਹਾ ਕਿ ਇਨਾ ਹੀ ਨਹੀਂ ਖਨੋਰੀ ਬਾਰਡਰ ਤੇ ਜਦੋਂ ਕਿਸਾਨਾਂ ਦਾ ਧਰਨਾ ਚੱਲ ਰਿਹਾ ਸੀ। Farmers Protest News

    ਉਸ ਦੌਰਾਨ ਵੀ ਇਨ੍ਹਾਂ ਦੀ ਪਾਰਟੀ ਦੇ ਮੰਤਰੀ ਤੱਕ ਧਰਨੇ ’ਚ ਜਾ ਕੇ ਸ਼ਾਮਲ ਹੁੰਦੇ ਰਹੇ ਨੇ ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਬਾਰੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਦੇ ਸਾਹਮਣੇ ਦਿੱਲੀ ਚ 25 ਅਗਸਤ ਨੂੰ ਧਰਨਾ ਲਗਾਉਣਾ ਉਹ ਇੱਕ ਦਿਨ ਲਈ ਉਨ੍ਹਾਂ ਵੱਲੋਂ ਧਰਨਾ ਲਾਇਆ ਜਾਵੇਗਾ। ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ ਅਗਰ ਸਰਕਾਰ ਮਨਜ਼ੂਰੀ ਨਹੀਂ ਦਿੰਦੀ ਤਾਂ ਉਹ ਸਰਕਾਰ ਦਾ ਕੰਮ ਹੈ ਸਾਡਾ ਫਰਜ਼ ਹੈ ਲੋਕਾਂ ਦੀਆਂ ਕਿਸਾਨਾਂ ਦੀਆਂ ਮੰਗਾਂ ਸਰਕਾਰ ਸਾਹਮਣੇ ਰੱਖਣ ਦਾ ਅਸੀਂ ਪੂਰੀ ਕੋਸ਼ਿਸ਼ ਕਰਾਂਗੇ। 25 ਅਗਸਤ ਨੂੰ ਦਿੱਲੀ ਪਹੁੰਚ ਕੇ ਕਿਸਾਨਾਂ ਦੀਆਂ ਲੋਕਾਂ ਦੀਆਂ ਮੰਗਾਂ ਸਰਕਾਰ ਸਾਹਮਣੇ ਰੱਖੀਆਂ ਜਾਣ ਇਹ ਸਾਡਾ ਇੱਕ ਦਿਨ ਲਈ ਸ਼ਾਂਤੀਪੂਰਵਕ ਤਰੀਕੇ ਦੇ ਨਾਲ ਧਰਨਾ ਹੋਵੇਗਾ।