ਭੀਮਾ ਕੋਰੇਗਾਂਵ ਹਿੰਸਾ : ਖੱਬੇ ਪੱਖੀ ਵਿਚਾਰਕਾਂ ਦੀ ਗ੍ਰਿਫ਼ਤਾਰੀ ‘ਤੇ ਰੋਕ

Bhima Koregaon Violence, Ban Arrest, Leftist, Thinkers

ਪੰਜੇ ਮੁਲਜ਼ਮ 5 ਦਸੰਬਰ ਤੱਕ ਨਜ਼ਰਬੰਦ ਰਹਿਣਗੇ

  • ਇਸ ਮਾਮਲੇ ‘ਚ ਅਗਲੀ ਸੁਣਵਾਈ 6 ਸਤੰਬਰ ਨੂੰ | Bhima Koregaon Violence

ਨਵੀਂ ਦਿੱਲੀ, (ਏਜੰਸੀ)। ਸੁਪਰੀਮ ਕੋਰਟ ਨੇ ਪੰਜ ਮਨੁੱਖੀ ਅਧਿਕਾਰ ਵਰਕਰਾਂ ਦੀ ਗ੍ਰਿਫ਼ਤਾਰੀ ਮਾਮਲੇ ‘ਚ ਅੱਜ ਮਹਾਰਾਸ਼ਟਰ ਸਰਕਾਰ ਤੋਂ ਜਵਾਬ ਤਲਬ ਕੀਤਾ ਅਤੇ ਅਗਲੇ ਆਦੇਸ਼ ਤੱਕ ਸਾਰੇ ਮੁਲਜ਼ਮਾਂ ਨੂੰ ਨਜ਼ਰਬੰਦ ਰੱਖਣ ਦਾ ਆਦੇਸ਼ ਦਿੱਤਾ। ਚੀਫ ਜਸਟਿਸ ਜੱਜ ਦੀਪਕ ਮਿਸ਼ਰਾ,  ਜੱਜ ਏ ਐੱਮ ਖਾਨਵਿਲਕਰ ਅਤੇ ਜੱਜ ਡੀ ਵਾਈ ਚੰਦਰਚੂੜ ਦੀ ਬੈਂਚ ਨੇ ਪੰਜੇ ਮੁਲਜ਼ਮਾਂ-ਸੁਧਾ ਭਾਰਦਵਾਜ, ਗੌਤਮ ਨਵਲਖਾ, ਅਰੁਣ ਫੇਰੇਰਾ, ਵੀ. ਗੋਂਜਾਲਿਵਸ ਅਤੇ ਪੀ ਵਰਵਰਾ ਰਾਓ-ਦੇ ਟ੍ਰਾਂਜਿਟ ਰਿਮਾਂਡ ‘ਤੇ ਰੋਕ ਲਾਉਂਦਿਆਂ ਉਨ੍ਹਾਂ ਨੂੰ ਅਗਲੇ ਆਦੇਸ਼ ਤੱਕ ਘਰ ‘ਚ ਨਜ਼ਰਬੰਦ ਰੱਖਣ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਇਤਿਹਾਸਕਾਰ ਰੋਮਿਲਾ ਥਾਪਰ, ਦੇਵਕੀ ਜੈਨ, ਪ੍ਰਭਾਤ ਪਟਨਾਇਕ, ਸਤੀਸ਼ ਦੇਸ਼ਪਾਂਡੇ ਅਤੇ ਮਾਜਾ ਦਾਰੂਵਾਲਾ ਦੀ ਇੱਕ ਸਾਂਝੀ ਪਟੀਸ਼ਨ ਦੀ ਤੁਰੰਤ ਸੁਣਵਾਈ ਕਰਦਿਆਂ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਅਗਲੇ ਬੁੱਧਵਾਰ (ਪੰਜ ਸਤੰਬਰ) ਤੱਕ ਜਵਾਬੀ ਹਲਫਨਾਮਾ ਦਾਇਰ ਕਰਨ ਦਾ ਆਦੇਸ਼ ਦਿੱਤਾ। ਅਦਾਲਤ ਨੇ ਅਗਲੀ ਸੁਣਵਾਈ ਦੀ ਤਾਰੀਖ ਛੇ ਸਤੰਬਰ ਤੈਅ ਕੀਤੀ ਹੈ। (Bhima Koregaon Violence)

ਸਬੂਤ ਹਨ ਇਸ ਲਈ ਕੀਤਾ ਗ੍ਰਿਫ਼ਤਾਰ : ਗ੍ਰਹਿ ਮੰਤਰੀ | Bhima Koregaon Violence

ਇਸ ਦਰਮਿਆਨ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦੀਪਕ ਕੇਸਰਕਰ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਗ੍ਰਿਫ਼ਤਾਰੀਆਂ ਹੋਈਆਂ ਹਨ, ਉਹ ਸਬੂਤ ਮਿਲਣ ਤੋਂ ਬਾਅਦ ਹੀ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਬੂਤ ਨਹੀਂ ਹੁੰਦੇ ਤਾਂ ਅਦਾਲਤ ਕਸਟਡੀ ਨਹੀਂ ਦਿੰਦੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਇਸ ਮੁੱਦੇ ‘ਤੇ ਬਹਿਸ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ ਮੰਤਰੀ ਨੇ ਕਿਹਾ ਕਿ ਅਸੀਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਹੈ। (Bhima Koregaon Violence)