ਸਾਡੇ ਨਾਲ ਸ਼ਾਮਲ

Follow us

9.5 C
Chandigarh
Saturday, January 24, 2026
More
    Home ਸੂਬੇ ਪੰਜਾਬ ਪੱਤਰਕਾਰ ਸੁਰਿੰ...

    ਪੱਤਰਕਾਰ ਸੁਰਿੰਦਰ ਮਚਾਕੀ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 30 ਜਨਵਰੀ ਨੂੰ

    Journalist Surinder Machaki

    ਪੱਤਰਕਾਰ ਸੁਰਿੰਦਰ ਮਚਾਕੀ ( Journalist Surinder Machaki) ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 30 ਜਨਵਰੀ ਨੂੰ

    ਕੋਟਕਪੂਰਾ, (ਸ਼ੁਭਾਸ਼ ਸ਼ਰਮਾ)। ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾਈ ਸਕੱਤਰ , ਕਾਲਮਨਵੀਸ ਤੇ ਪੱਤਰਕਾਰ ਸੁਰਿੰਦਰ ਮਚਾਕੀ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ । ਸੁਰਿੰਦਰ ਮਚਾਕੀ ( Journalist Surinder Machaki) ਦੇ ਸਦੀਵੀ ਵਿਛੋੜਾ ਦੇ ਜਾਣ ’ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਤੇ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ , ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ ਤੇ ਸੂਬਾਈ ਆਗੂ ਪ੍ਰੇਮ ਚਾਵਲਾ , ਡੈਮੋਕਰੇਟਿਕ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਕੁਲਵਿੰਦਰ ਸਿੰਘ ਮੌੜ , ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਮੈਲਡੇ , ਸੂਬਾਈ ਸਲਾਹਕਾਰ ਬਲਦੇਵ ਸਿੰਘ ਸਹਿਦੇਵ , ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ , ਗੁਰਚਰਨ ਸਿੰਘ ਮਾਨ , ਸੁਖਚੈਨ ਸਿੰਘ ਥਾਂਦੇਵਾਲਾ , ਪਰਦੀਪ ਸਿੰਘ ਬਰਾੜ ਤੇ ਕਈ ਹੋਰ ਆਗੂਆਂ ਨੇ ਇਸ ਦੁੱਖ ਦੀ ਘੜੀ ਵਿੱਚ ਮਚਾਕੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

    ਸਾਥੀ ਸੁਰਿੰਦਰ ਮਚਾਕੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 30 ਜਨਵਰੀ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ, ਹੁੱਕੀ ਵਾਲਾ ਚੌਂਕ ਫ਼ਰੀਦਕੋਟ ਵਿਖੇ ਹੋਵੇਗੀ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here