ਭੂਟਾਨੀ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਦਿੱਤੀ ਵਧਾਈ

ਭੂਟਾਨੀ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਦਿੱਤੀ ਵਧਾਈ

ਥਿੰਪੂ। ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨੇ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਵਿਚ ਕੋਵਿਡ -19 ਟੀਕਾਕਰਨ ਮੁਹਿੰਮ ਲਈ ਵਧਾਈ ਦਿੱਤੀ। ਟਵਿੱਟਰ ’ਤੇ ਆਪਣੀ ਪੋਸਟ ’ਚ ਸ਼ੇਰਿੰਗ ਨੇ ਲਿਖਿਆ, ‘‘ਮੈਂ ਅੱਜ ਦੇ ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦੇ ਲੋਕਾਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ।

ਉਮੀਦ ਹੈ, ਸਾਨੂੰ ਮਹਾਂਮਾਰੀ ਨਾਲ ਹੋਣ ਵਾਲੇ ਦੁੱਖਾਂ ਤੋਂ ਰਾਹਤ ਮਿਲੇਗੀ’’। ਉਨ੍ਹਾਂ ਸ੍ਰੀ ਮੋਦੀ ਅਤੇ ਦੇਸ਼ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਕੁਸ਼ਲਤਾ ਦੀ ਕਾਮਨਾ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.