Punjab Election Campaign: ਬੀਬੀ ਮਨਦੀਪ ਕੌਰ ਨਾਗਰਾ ਨੇ ਗੁਰਬਰਿੰਦਰ ਸਿੰਘ ਭਗੜਾਣਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

Punjab Election Campaign
ਫ਼ਤਹਿਗੜ੍ਹ ਸਾਹਿਬ : ਬੀਬੀ ਮਨਦੀਪ ਕੌਰ ਨਾਗਰਾ ਜ਼ਿਲ੍ਹਾ ਪ੍ਰੀਸ਼ਦ ਜੋਨ ਖੇੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਰਿੰਦਰ ਸਿੰਘ ਭਗੜਾਣਾ ਦਾ ਚੋਣ ਪ੍ਰਚਾਰ ਕਰਨ ਮੌਕੇ। ਤਸਵੀਰ: ਅਨਿਲ ਲੁਟਾਵਾ

Punjab Election Campaign: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ । ਅੱਜ ਬੀਬੀ ਮਨਦੀਪ ਕੌਰ ਨਾਗਰਾ ਨੇ ਜ਼ਿਲ੍ਹਾ ਪ੍ਰੀਸ਼ਦ ਜੋਨ ਖੇੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਰਿੰਦਰ ਸਿੰਘ ਭਗੜਾਣਾ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਾਂਗਰਸ ਪਾਰਟੀ ਦੇ ਵਿਕਾਸ ਮੂਲਕ ਏਜੰਡੇ ਬਾਰੇ ਜਾਣਕਾਰੀ ਦਿੱਤੀ।

ਬੀਬੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵੱਡੇ–ਵੱਡੇ ਵਾਅਦਿਆਂ ’ਤੇ ਇੱਕ ਵੀ ਕੰਮ ਪੂਰਾ ਨਹੀਂ ਕੀਤਾ। ਚੋਣਾਂ ਤੋਂ ਪਹਿਲਾਂ ਦਿੱਤੇ ਗਏ ਸੁਪਨੇ ਸਿਰਫ਼ ਚੋਣੀ ਜੁਮਲੇ ਸਾਬਤ ਹੋਏ ਹਨ। ਲੋਕਾਂ ਨੂੰ ਮੁਫ਼ਤ ਬਿਜਲੀ, ਨੌਕਰੀਆਂ, ਨਸ਼ਾ ਮੁਕਤ ਪੰਜਾਬ ਅਤੇ ਕਾਨੂੰਨ–ਵਿਵਸਥਾ ਸੁਧਾਰ ਦੇ ਨਾਂਅ ’ਤੇ ਗੁੰਮਰਾਹ ਕੀਤਾ ਗਿਆ, ਪਰ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਹੈ। ਉਨ੍ਹਾਂ ਨੇ ਕਿਹਾ ਕਿ ਇਹ ਚੋਣ ਲੋਕਾਂ ਨੂੰ ਮੌਕਾ ਦਿੰਦੀ ਹੈ ਕਿ ਨਾਕਾਮ ਅਤੇ ਝੂਠੀ ਸਰਕਾਰ ਨੂੰ ਸਬਕ ਸਿਖਾਇਆ ਜਾਵੇ ਅਤੇ ਕਾਂਗਰਸ ਪਾਰਟੀ ਦੇ ਉਨ੍ਹਾਂ ਉਮੀਦਵਾਰਾਂ ਨੂੰ ਜਿੱਤਾਇਆ ਜਾਵੇ ਜੋ ਪਿੰਡਾਂ ਦੀਆਂ ਅਸਲੀ ਜ਼ਰੂਰਤਾਂ ਨੂੰ ਸਮਝਦੇ ਹਨ ਅਤੇ ਵਿਕਾਸ ਲਈ ਵਚਨਬੱਧ ਹਨ।

ਇਹ ਵੀ ਪੜ੍ਹੋ: Supreme Court: ਸੁਪਰੀਮ ਕੋਰਟ ਨੇ ਬੀਐਲਓਜ਼ ਦੀ ਸੁਰੱਖਿਆ ‘ਤੇ ਜਾਰੀ ਕੀਤਾ ਨੋਟਿਸ

ਬੀਬੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਆਪਣੀ ਪਹਿਲ ਦਿੱਤੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਲੋਕ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਆਪਣੀ ਕੀਮਤੀ ਵੋਟ ਪਾ ਕੇ ਜਿੱਤਾਏ, ਤਾਂ ਜੋ ਖੇਤਰ ਦੇ ਵਿਕਾਸ ਦੇ ਕੰਮ ਹੋਰ ਤੇਜ਼ੀ ਨਾਲ ਕੀਤੇ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਖੇੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਬਰਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਰਣਜੀਤ ਸਿੰਘ, ਗੁਰਿੰਦਰ ਸਿੰਘ ਪੰਚ, ਪਰਮਿੰਦਰ ਸਿੰਘ, ਜਸਵੀਰ ਕੌਰ, ਮਾਸਟਰ ਰਵਿੰਦਰ ਸਿੰਘ ਹਰੀਪੁਰ, ਦਲਜੀਤ ਕੌਰ, ਜਸਵਿੰਦਰ ਸਿੰਘ ਸੈਣੀ, ਪਰਮਿੰਦਰ ਸਿੰਘ, ਸਿਮਰਜੋਤ ਸਿੰਘ, ਜਸਵੰਤ ਸਿੰਘ ਫੌਜੀ, ਜਗਮੀਤ ਸਿੰਘ, ਮਨੋਹਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਯੁਵਰਾਜ ਸਿੰਘ ਆਦਿ ਹਾਜ਼ਰ ਸਨ।