‘ਬਿਡੇਨ-ਜਿਨਪਿੰਗ ਨੇ ਰਾਸ਼ਟਰੀ ਹਿੱਤ ਦੇ ਮੁੱਦਿਆਂ ‘ਤੇ ਕੀਤੀ ਗੱਲਬਾਤ’
ਵਾਸ਼ਿੰਗਟਨ (ਏਜੰਸੀ)। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਚੀਨ ਦੇ ਸ਼ੀ ਜਿਨਪਿੰਗ ਨੇ ਦੋਹਾਂ ਦੇਸ਼ਾਂ ਦੇ ਵਿੱਚ ਰਾਸ਼ਟਰੀ ਹਿੱਤ ਅਤੇ ਮੁਕਾਬਲੇ ਦੇ ਮੁੱਦਿਆਂ ‘ਤੇ ਚਰਚਾ ਕੀਤੀ ਹੈ। ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ, ਰਾਸ਼ਟਰਪਤੀ ਜੋਸੇਫ ਆਰ. ਬਿਡੇਨ ਜੂਨੀਅਰ ਨੇ ਅੱਜ ਪੀਪਲਜ਼ ਰੀਪਬਲਿਕ ਆਫ਼ ਚਾਈਨਾ (ਪੀਆਰਸੀ) ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਵਿਆਪਕ ਰਣਨੀਤਕ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਉਨ੍ਹਾਂ ਮੁੱਦਿਆਂ ‘ਤੇ ਚਰਚਾ ਕੀਤੀ ਜਿੱਥੇ ਸਾਡੇ ਹਿੱਤ ਇਕੱਠੇ ਹੁੰਦੇ ਹਨ।
ਉਨ੍ਹਾਂ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਿੱਥੇ ਸਾਡੇ ਹਿੱਤ, ਕਦਰਾਂ ਕੀਮਤਾਂ ਅਤੇ ਦ੍ਰਿਸ਼ਟੀਕੋਣ ਵੱਖਰੇ ਹਨ। ਵ੍ਹਾਈਟ ਹਾਊਸ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਵਿਚਾਰ ਵਟਾਂਦਰਾ ਸੰਯੁਕਤ ਰਾਜ ਅਤੇ ਚੀਨ ਦਰਮਿਆਨ ਮੁਕਾਬਲਾ ਜ਼ਿੰਮੇਵਾਰੀ ਨਾਲ ਸੰਭਾਲਣ ਦੇ ਅਮਰੀਕਾ ਦੇ ਯਤਨਾਂ ਦਾ ਹਿੱਸਾ ਹੈ। ਰਾਸ਼ਟਰਪਤੀ ਬਿਡੇਨ ਨੇ ਹਿੰਦ ਪ੍ਰਸ਼ਾਂਤ ਅਤੇ ਵਿਸ਼ਵ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਿਆਉਣ ਵਿੱਚ ਅਮਰੀਕਾ ਦੀ ਅਟੱਲ ਦਿਲਚਸਪੀ ‘ਤੇ ਜ਼ੋਰ ਦਿੱਤਾ ਅਤੇ ਦੋਵੇਂ ਨੇਤਾ ਮੁਕਾਬਲੇ ਨੂੰ ਟਕਰਾਅ ਵਿੱਚ ਨਾ ਬਦਲਣ ਦੇਣ ਲਈ ਸਹਿਮਤ ਹੋਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ