‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ 32ਵੇਂ ਫਰੀ ਆਈ ਕੈਂਪ ’ਤੇ ਆਈ ਵੱਡੀ ਜਾਣਕਾਰੀ

Yad-e-Murshid

10 ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ | Yad-e-Murshid

  • 12 ਤੋਂ ਮਾਹਿਰ ਡਾਕਟਰਾਂ ਵੱਲੋਂ ਕੀਤੀ ਜਾਵੇਗੀ ਜਾਂਚ | Dera Sacha Sauda

ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 32ਵਾਂ ‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫਰੀ ਆਈ ਕੈਂਪ 12 ਤੋਂ 15 ਦਸੰਬਰ ਤੱਕ ਲਾਇਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਰਾਸ਼ਟਰੀ ਅੰਨ੍ਹੇਪਣ ਕੰਟਰੋਲ ਪ੍ਰੋਗਰਾਮ ਤਹਿਤ ਇਹ ਕੈਂਪ 12 ਦਸੰਬਰ ਤੋਂ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ ਸਰਸਾ ’ਚ ਸ਼ੁਰੂ ਹੋਵੇਗਾ।

ਕੈਂਪ ’ਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮੁਫ਼ਤ ’ਚ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਚੁਣੇ ਗਏ ਮਰੀਜ਼ਾਂ ਦੇ ਲੈਂਜ਼ ਵਾਲੇ ਆਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿ ਆਧੁਨਿਕ ਆਪ੍ਰੇਸ਼ਨ ਥਿਏਟਰ ’ਚ ਮੁਫ਼ਤ ਕੀਤੇ ਜਾਣਗੇ। ਕੈਂਪ ਦੀਆਂ ਪਰਚੀਆਂ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ ਸਰਸਾ ’ਚ ਸਥਿਤ ਡਿਸਪੈਂਸਰੀ ’ਚ 10 ਦਸੰਬਰ ਤੋਂ ਬਣਨੀਆਂ ਸ਼ੁਰੂ ਹੋ ਜਾਣਗੀਆਂ।

ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਕੀਤੇ ਜਾਣਗੇ ਆਪ੍ਰੇਸ਼ਨ

ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ ’ਚ 12 ਦਸੰਬਰ ਤੋਂ ਸ਼ੁਰੂ ਹੋਵੇਗੀ। ਸਾਰੇ ਮਰੀਜ਼ਾਂ ਨੇ ਆਪਣੇ ਨਾਲ ਦੋ ਆਈਡੀ ਪਰੂਫ ਜਿਵੇਂ ਅਧਾਰ ਕਾਰਡ, ਰਾਸ਼ਨ ਕਾਰਡ ਜਾਂ ਵੋਟਰ ਕਾਰਡ ਲੈ ਕੇ ਆਉਣਾ ਹੈ (ਹਰਿਆਣਾ ਤੋਂ ਆਉਣ ਵਾਲੇ ਮਰੀਜ਼ਾਂ ਲਈ ਫੈਮਿਲੀ ਆਈਡੀ ਲਿਆਉਣਾ ਵੀ ਜ਼ਰੂਰੀ ਹੈ)। ਇਸ ਦੇ ਨਾਲ ਹੀ ਮਰੀਜ਼ ਆਪਣੇ ਨਾਲ ਇੱਕ ਵਾਰਸ ਵੀ ਨਾਲ ਜ਼ਰੂਰ ਲੈ ਕੇ ਆਵੇ। ਡਾਕਟਰ ਵੱਲੋਂ ਦੱਸੇ ਗਏ ਪਰਹੇਜ਼ ਤੇ ਹਦਾਇਤਾਂ ਦਾ ਚੰਗੀ ਤਰ੍ਹਾਂ ਪਾਲਣ ਕਰਨਾ ਹੈ। ਇਸ ਮੁਫ਼ਤ ਅੱਖਾਂ ਜਾਂਚ ਕੈਂਪ ਸਬੰਧੀ ਕਿਸੀ ਵੀ ਜਾਣਕਾਰੀ ਲਈ 01666-260223, 97288-60222 ’ਤੇ ਸੰਪਰਕ ਕਰ ਸਕਦੇ ਹੋ।

Also Read : ਪ੍ਰਨੀਤ ਕੌਰ ਨੇ ਟਰੇਨ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ ’ਚ ਉਠਾਇਆ

LEAVE A REPLY

Please enter your comment!
Please enter your name here