ਲੁਧਿਆਣਾ ‘ਚ ਵਾਪਰਿਆ ਵੱਡਾ ਹਾਦਸਾ, 3 ਵਾਹਨਾਂ ਦੀ ਟੱਕਰ

Road Accident
ਲੁਧਿਆਣਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਨੁਕਸਾਨੇ ਵਾਹਨ।

ਹਾਦਸੇ ’ਚ 15 ਵਿਅਕਤੀ ਜ਼ਖਮੀ (Road Accident)

(ਸੱਚ ਕਹੂੰ ਨਿਊਜ਼) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਭਿਆਨਕ ਸੜਕ ਹਾਦਸੇ ’ਚ 15 ਵਿਅਕਤੀ ਜਖਮੀ ਹੋ ਗਏ ਹਨ। ਇਹ ਹਾਦਸਾ ਤਿੰਨ ਵਾਹਨਾਂ ਦੇ ਆਪਸ ਵਿੱਚ ਟਕਰਾਅ ਜਾਣ ਕਾਰਨ ਵਾਪਰਿਆ। (Road Accident) ਇਹ ਹਾਦਸਾ ਜੀਟੀ ਰੋਡ ‘ਤੇ ਵਾਪਰਿਆ। ਇੱਥੇ ਸੀਮਿੰਟ ਨਾਲ ਭਰਿਆ ਟਰੱਕ ਤਕਨੀਕੀ ਖਰਾਬੀ ਕਾਰਨ ਸੜਕ ਕਿਨਾਰੇ ਖੜ੍ਹਾ ਸੀ। ਇਸ ਦੌਰਾਨ ਯਮੁਨਾ ਨਗਰ ਤੋਂ ਆ ਰਹੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਦੌਰਾਨ ਇਕ ਕਾਰ ਵੀ ਬੇਕਾਬੂ ਹੋ ਕੇ ਬੱਸ ਨਾਲ ਜਾ ਟਕਰਾ ਗਈ।

Road Accident
ਲੁਧਿਆਣਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਨੁਕਸਾਨੇ ਵਾਹਨ।

ਇਹ ਵੀ ਪੜ੍ਹੋ : ਵਪਾਰੀ ’ਤੇ ਤੇਜਧਾਰ ਹਥਿਆਰਾਂ ਨਾਲ ਹਮਲਾ, ਪੁਰਾਣੀ ਰੰਜਿਸ਼ ’ਚ ਬਦਮਾਸ਼ਾਂ ਨੇ ਮਜ਼ਦੂਰ ਦੀ ਕੀਤੀ ਕੁੱਟਮਾਰ

ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਯਾਤਰੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਹਾਦਸੇ ਕਾਰਨ ਸੜਕ ’ਤੇ ਲੰਮਾ ਜਾਮ ਲੱਗ ਗਿਆ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤੇ ਜਿਸ ਤੋਂ ਬਾਅਦ ਵਾਹਨਾਂ ਨੂੰ ਰੋਡ ਤੋਂ ਹਟਾਇਆ ਗਿਆ ਤੇ ਫਿਰ ਆਵਾਜਾਈ ਚਾਲੂ ਕੀਤੀ ਗਈ।

LEAVE A REPLY

Please enter your comment!
Please enter your name here