ਸਿਹਤ ਵਿਭਾਗ ਵੱਲੋਂ ਡੇਂਗੂ, ਮਲੇਰੀਆ ਖਿਲਾਫ ਵੱਡਾ ਐਕਸ਼ਨ

Dengue
ਪਟਿਆਲਾ : ਛੱਪੜਾਂ ਵਿੱਚ ਗਮਬੂਜੀਆ ਮੱਛੀ ਛੱਡਦੇ ਹੋਏ ਸਿਵਲ ਸਰਜਨ ਡਾ. ਰਮਿੰਦਰ ਕੌਰ ਅਤੇ ਸਿਹਤ ਅਧਿਕਾਰੀ।

ਡੇਂਗੂ, ਮਲੇਰੀਆ ਦੇ ਮੱਛਰਾਂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਛੱਪੜਾਂ ਵਿਚ ਛੱਡੀਆਂ ਗੰਬੂਜੀਆਂ ਮੱਛੀਆਂ

(ਨਰਿੰਦਰ ਸਿੰਘ ਬਠੋਈ) ਪਟਿਆਲਾ। ਡੇਂਗੂ, ਮਲੇਰੀਆ ਬਿਮਾਰੀ ਫੈਲਾਉਣ ਵਾਲੇ ਮੱਛਰਾਂ ਦੇ ਲਾਰਵਾ ਨੂੰ ਖ਼ਤਮ ਕਰਨ ਲਈ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡਣ ਦੀ ਪਿਛਲੇ ਹਫ਼ਤੇ ਤੋਂ ਹੋਈ ਸ਼ੁਰੂਆਤ ਦੌਰਾਨ ਹੁਣ ਤੱਕ 165 ਦੇ ਕਰੀਬ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡੀਆਂ ਜਾ ਚੁੱਕੀਆਂ ਹਨ। (Dengue) ਆਉਣ ਵਾਲੇ ਸਮੇਂ ਵਿਚ ਮਲੇਰੀਏ ਅਤੇ ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਜ਼ਿਲ੍ਹੇ ਭਰ ਦੇ ਸਾਰੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਪੈਂਦੇ ਛੱਪੜਾਂ ਵਿੱਚ ਗੰਬੂਜੀਆਂ ਮੱਛੀਆਂ ਛੱਡੀਆਂ ਜਾਣਗੀਆਂ, ਜੋ ਕਿ ਪਹਿਲਾ ਵੀ ਸਿਹਤ ਮਹਿਕਮੇ ਵੱਲੋਂ ਪਾਈਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ : ਹੁਣੇ-ਹੁਣੇ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਚੱਲੇਗੀ ਲੂ, ਪਾਕਿਸਤਾਨ ਤੋਂ ਆ ਰਹੀ ਹੈ ਗਰਮ ਹਵਾ

ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਜ਼ਿਲ੍ਹੇ ਭਰ ਵਿਚ 650 ਦੇ ਲਗਭਗ ਅਜਿਹੇ ਛੋਟੇ ਵੱਡੇ ਛੱਪੜਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਵਿਚ ਮੁੜ ਤੋਂ ਇਹ ਮੱਛੀਆਂ ਛੱਡੀਆਂ ਜਾ ਰਹੀਆਂ ਹਨ ਅਤੇ ਇਹ ਕਾਰਵਾਈ 15 ਜੂਨ ਤੱਕ ਜਾਰੀ ਰਹੇਗੀ ਅਤੇ ਇਸ ਸਬੰਧੀ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਅਧੀਨ ਆਉਂਦੇ ਏਰੀਏ ਦੇ ਸਾਰੇ ਛੱਪੜਾਂ ਵਿੱਚ ਇਹ ਮੱਛੀ ਛਡਵਾਉਣ ਲਈ ਕਿਹਾ ਗਿਆ ਹੈ। ਸਿਹਤ ਕੇਂਦਰ ਸੂਲਰ ਵਿਖੇ ਪੂੰਗ ਤੋ ਗੰਬੂਜੀਆਂ ਮੱਛੀ ਤਿਆਰ ਕਰਨ ਸਬੰਧੀ ਹੈਚਰੀ ਬਣੀ ਹੋਈ ਹੈ ਜਿੱਥੇ ਇਨ੍ਹਾਂ ਗੰਬੂਜੀਆ ਮੱਛੀਆਂ ਦੀ ਪੈਦਾਇਸ਼ ਨੂੰ ਵਧਾਇਆ ਜਾਂਦਾ ਹੈ ਅਤੇ ਇਨ੍ਹਾਂ ਮੱਛੀਆਂ ਨੂੰ ਟੋਭੇ, ਤਲਾਬਾ ਵਿਚ ਛੱਡਿਆ ਜਾਂਦਾ ਹੈ।

Dengue
ਪਟਿਆਲਾ : ਛੱਪੜਾਂ ਵਿੱਚ ਗਮਬੂਜੀਆ ਮੱਛੀ ਛੱਡਦੇ ਹੋਏ ਸਿਵਲ ਸਰਜਨ ਡਾ. ਰਮਿੰਦਰ ਕੌਰ ਅਤੇ ਸਿਹਤ ਅਧਿਕਾਰੀ।

ਗੰਬੂਜੀਆਂ ਇੱਕ ਛੋਟੀ ਜਿਹੀ ਮੱਛੀ ਹੈ ਜੋ ਕਿ ਮੱਛਰਾਂ ਦੇ ਲਾਰਵੇ ਨੂੰ ਖਾਂਦੀ ਹੈ (Dengue)

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਮਿੰਦਰ ਕੌਰ ਅਤੇ ਜ਼ਿਲ੍ਹਾ ਐਪੀਡੋਮੋਲੋਜਿਸਟ -ਕਮ- ਨੋਡਲ ਅਫ਼ਸਰ ਡਾ. ਸੁਮੀਤ ਸਿੰਘ ਨੇ ਦੱਸਿਆਂ ਕਿ ਗੰਬੂਜੀਆਂ ਇੱਕ ਛੋਟੀ ਜਿਹੀ ਮੱਛੀ ਹੈ ਜੋ ਕਿ ਮੱਛਰਾਂ ਦੇ ਲਾਰਵੇ ਨੂੰ ਖਾਂਦੀ ਹੈ, ਇਹ ਪੂੰਗ ਤੋ ਛੇ ਮਹੀਨੇ ਵਿਚ ਮਛਲੀ ਬਣ ਕੇ ਤਿਆਰ ਹੋ ਕੇ ਲਾਰਵੇ ਨੂੰ ਖਾਣ ਦੇ ਯੋਗ ਹੋ ਜਾਂਦੀ ਹੈ। ਇਸ ਮਛਲੀ ਦਾ ਅਕਾਰ ਪੰਜ ਤੋ ਸੱਤ ਸੈਂਟੀ ਮੀਟਰ ਹੁੰਦਾ ਹੈ ਅਤੇ ਇਕ ਪੂਰੀ ਤਿਆਰ ਮਛਲੀ ਇਕ ਦਿਨ ਵਿਚ 100 ਤੋ 300 ਤੱਕ ਮੱਛਰਾਂ ਦਾ ਲਾਰਵਾ ਖਾ ਜਾਂਦੀ ਹੈ। ਇੱਕ ਮਾਦਾ ਮੱਛੀ ਆਪਣੀ ਪੂਰੀ ਜ਼ਿੰਦਗੀ ਵਿਚ 900 ਤੋ 1200 ਤੱਕ ਬੱਚੇ ਪੈਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਇਹਨਾਂ ਛੱਪੜਾਂ ਵਿੱਚੋਂ ਪਸ਼ੂ ਪੰਛੀ ਵੀ ਪਾਣੀ ਪੀਂਦੇ ਹਨ। ਇਸ ਲਈ ਮੱਛਰਾਂ ਦੇ ਖ਼ਾਤਮੇ ਲਈ ਇਹ ਇੱਕ ਵਾਤਾਵਰਣ ਅਨੁਕੂਲ ਤਰੀਕਾ ਹੈ ਅਤੇ ਕਿਸੇ ਪ੍ਰਕਾਰ ਦੀ ਕੈਮੀਕਲ ਜਾਂ ਇਨਸੈਕਟੀਸਾਈਡ ਦਵਾਈ ਦੀ ਲੋੜ ਨਹੀਂ ਪੈਂਦੀ।