ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ

Illegal Digging

ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਵਿਰੁੱਧ ਕਾਰਵਾਈ, 7 ਵਿਅਕਤੀ ਗ੍ਰਿਫਤਾਰ ਅਤੇ ਮਸ਼ੀਨਰੀ ਜ਼ਬਤ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ। (Illegal Digging)

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗਿ੍ਰਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮਣੀਪੁਰ ‘ਚ ਦੋ ਧਿਰਾਂ ’ਚ ਤਾਬੜਤੋਡ਼ ਗੋਲੀਬਾਰੀ, 13 ਮੌਤਾਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਮਾਈਨਿੰਗ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦਿ੍ਰੜ ਵਚਨਬੱਧਤਾ ਨੂੰ ਦਰਸਾਉਂਦੀ ਹੈ। (Illegal Digging)