ਚੰਡੀਗੜ੍ਹ (ਅਸ਼ਵਨੀ ਚਾਵਲਾ)। ਡਰੱਗ ਕੇਸ (Drug Case) ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀਪੀਐੱਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਨਸ਼ਾ ਤਸਕਰੀ ’ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ
— Bhagwant Mann (@BhagwantMann) April 17, 2023
ਇਸ ਲਈ ਸਲਬੰਦ ਲਿਫਾਫਿਆਂ ਦੀਆਂ ਰਿਪੋਰਟਾਂ ਘੋਖਣ ਮਗਰੋਂ ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ ਕੇਸ ’ਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਰਾਜਜੀਤ ਦੀ ਜਾਇਦਾਦ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। (Drug Case)
- ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਪੱਤੀ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।
- ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਵੇਰਵੇ ਜਲਦੀ ਹੀ ਪੇਸ਼ ਕੀਤੇ ਜਾਣਗੇ।
- ਹੁਣ ਦੇਖਣਾ ਹੋਵੇਗਾ ਕਿ ਅਗਲੀ ਕਾਰਵਾਈ ਕੀ ਹੰੁਦੀ ਹੈ।