ਕਿਸਾਨ ਆਗੂ ਮੀਟਿੰਗ ਤੋਂ ਬਾਅਦ ਗ੍ਰਿਫ਼ਤਾਰ
- ਸਰਵਨ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਤੋਂ ਬਾਅਦ ਮੁਹਾਲੀ ਵਿੱਚ ਗ੍ਰਿਫ਼ਤਾਰ
Farmers Protest: (ਅਸ਼ਵਨੀ ਚਾਵਲਾ) ਚੰਡੀਗੜ੍ਹ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿੱਚ ਬੁੱਧਵਾਰ ਨੂੰ ਹੋਈ 7ਵੇਂ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਕਰਦੇ ਹੋਏ ਮੁਹਾਲੀ ਵਿੱਚ ਦਾਖ਼ਲ ਹੁੰਦੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਇਸ ਨਾਲ ਹੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ 2 ਦਰਜ਼ਨ ਦੇ ਕਰੀਬ ਕਿਸਾਨ ਆਗੂਆਂ ਨੂੰ ਪੰਜਾਬ ਵਿੱਚ ਦਾਖ਼ਲ ਹੁੰਦੇ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੰਭੂ ਅਤੇ ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ

ਇਸ ਨਾਲ ਹੀ ਸੰਭੂ ਅਤੇ ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਕਰਦੇ ਹੋਏ ਕਿਸਾਨਾਂ ਨੂੰ ਘੇਰ ਕੇ ਰੱਖਿਆ ਹੋਇਆ ਹੈ। ਇਸ ਨਾਲ ਹੀ ਪੰਜਾਬ ਭਰ ਵਿੱਚ ਪੁਲਿਸ ਨੂੰ ਵੀ ਅਲਰਟ ’ਤੇ ਰਹਿਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂਕਿ ਕਿਸੇ ਵੀ ਅਣਸੁਖਾਵੀ ਘਟਨਾ ਲਈ ਉਹ ਤਿਆਰ ਬਰ ਤਿਆਰ ਰਹਿਣ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਦੇ ਮੰਤਰੀ ਸ਼ਿਵਰਾਜ ਚੌਹਾਨ, ਪਿਊਸ ਗੋਇਲ ਅਤੇ ਪ੍ਰਲਾਦ ਜੋਸ਼ੀ ਵਲੋਂ ਕਿਸਾਨਾਂ ਦੇ ਨਾਲ ਮੀਟਿੰਗ ਸੱਦੀ ਹੋਈ ਸੀ ਅਤੇ ਇਸ ਮੀਟਿੰਗ ਵਿੱਚ ਕੇਂਦਰੀ ਅਧਿਕਾਰੀਆਂ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਅਧਿਕਾਰੀ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਵੀ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ: Kisan News: ਜਗਜੀਤ ਸਿੰਘ ਡੱਲੇਵਾਲ ਅਤੇ ਸਰਵਰਨ ਪੰਧੇਰ ਗ੍ਰਿਫਤਾਰ
ਚੰਡੀਗੜ੍ਹ ਵਿਖੇ ਲਗਭਗ 4 ਘੰਟੇ ਲੰਬੀ ਚFarmers Protestਲੀ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵਲੋਂ ਐਲਾਨ ਕੀਤਾ ਗਿਆ ਕਿ ਅੱਜ ਦੀ ਮੀਟਿੰਗ ਕਾਫ਼ੀ ਜਿਆਦਾ ਚੰਗੇ ਮਾਹੌਲ ਵਿੱਚ ਹੋਈ ਹੈ ਅਤੇ ਅਗਲੀ ਮੀਟਿੰਗ 4 ਮਈ ਨੂੰ ਕਿਸਾਨਾਂ ਦੇ ਨਾਲ ਮੁੜ ਤੋਂ ਕੀਤੀ ਜਾਏਗੀ। ਇਸ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਵੀ ਆਪਣੇ ਆਪਣੇ ਬਿਆਨ ਦਿੱਤੇ ਗਏ ਕਿ ਕੇਂਦਰ ਸਰਕਾਰ ਨਾਲ ਮੀਟਿੰਗ ਕਾਫ਼ੀ ਜਿਆਦਾ ਚੰਗੀ ਰਹੀ ਹੈ ਅਤੇ ਅਗਲੀ ਮੀਟਿੰਗ ਵਿੱਚ ਮੁੜ ਤੋਂ 4 ਮਈ ਨੂੰ ਇਕੱਠੇ ਹੋਣਗੇ। Farmers Protest
ਇਸ ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਜਿਵੇਂ ਹੀ ਸਰਵਣ ਸਿੰਘ ਪੰਧੇਰ ਜ਼ੀਰਕਪੂਰ ਅਤੇ ਜਗਜੀਤ ਸਿੰਘ ਡੱਲੇਵਾਲ ਮੁਹਾਲੀ ਵਿੱਚ ਦਾਖਲ ਹੋਏ ਤਾਂ ਪਹਿਲਾਂ ਤੋਂ ਤੈਨਾਤ ਪੰਜਾਬ ਪੁਲਿਸ ਨੇ ਇਨ੍ਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਆਪਣੇ ਨਾਲ ਲੈ ਗਏ। ਜਿਸ ਤੋਂ ਬਾਅਦ ਬਾਕੀ ਕਿਸਾਨ ਆਗੂਆਂ ਨੂੰ ਵੀ ਇੱਕ ਇੱਕ ਕਰਕੇ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਨ੍ਹਾਂ ਗ੍ਰਿਫ਼ਤਾਰੀਆਂ ਦੇ ਰੋਸ਼ ਵਿੱਚ ਕਿਸਾਨ ਆਗੂਆਂ ਅਤੇ ਕਿਸਾਨਾਂ ਵਲੋਂ ਮੁਹਾਲੀ ਵਿਖੇ ਜੰਮ ਕੇ ਹੰਗਾਮਾ ਕੀਤਾ ਗਿਆ ਅਤੇ ਪੁਲਿਸ ‘ਤੇ ਹਮਲਾ ਵੀ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵਲੋਂ ਆਪਣੇ ਬਚਾਅ ਵਿੱਚ ਕਿਸਾਨਾਂ ਨੂੰ ਰੋਕਣ ਦੀ ਕੋਸ਼ਸ਼ ਨਾਲ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਨ੍ਹਾਂ ਗ੍ਰਿਫ਼ਤਾਰੀਆਂ ਦੇ ਨਾਲ ਹੀ ਸੰਭੂ ਅਤੇ ਖਨੌਰੀ ਬਾਰਡਰ ਨੂੰ ਮੁਕੰਮਲ ਦੀ ਸਾਰੀ ਸੜਕਾਂ ਨੂੰ ਪੰਜਾਬ ਪੁਲਿਸ ਵਲੋਂ ਰੋਕਦੇ ਹੋਏ ਕਿਸਾਨਾਂ ਨੂੰ ਉਸ ਪਾਸੇ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ ਤਾਂ ਪੁਲਿਸ ਵਲੋਂ ਦੋਹੇ ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਨਫ਼ਰੀ ਤੈਨਾਤ ਕਰਦੇ ਹੋਏ ਅਗਲੇ ਐਕਸ਼ਣ ਦੀ ਤਿਆਰੀ ਕਰ ਲਈ ਗਈ।
ਕਿਸਾਨਾਂ ਨੂੰ ਸਿਰਫ 10 ਮਿੰਟ ਦਾ ਦਿੱਤਾ ਸਮਾਂ | Farmers Protest
ਪੁਲਿਸ ਨੇ ਕਿਸਾਨਾਂ ਚਿਤਾਵਨੀ ਦਿੱਤੀ ਹੈ ਕਿ ਸਿਰਫ 2 ਹੀ ਆਪਸ਼ਨ ਹਨ ਜਾ ਤਾਂ ਰਸਤਾ ਖਾਲੀ ਕਰੋ ਜਾਂ ਫਿਰ ਪੁਲਿਸ ਕਾਰਵਾਈ ਲਈ ਤਿਆਰ ਰਹੋ। ਪੁਲਿਸ ਨੇ ਕਿਸਾਨਾਂ ਨੂੰ ਸਿਰਫ 10 ਮਿੰਟ ਦਾ ਹੀ ਸਮਾਂ ਦਿੱਤਾ ਗਿਆ ਕਿਸਾਨਾਂ ਨੂੰ ਅਗਲੇ 10 ਮਿੰਟ ਵਿੱਚ ਜੇਕਰ ਕਿਸਾਨਾਂ ਨੇ ਰਸਤਾ ਨਾ ਖੋਲਿਆ ਤਾਂ ਪੁਲਿਸ ਡੰਡੇ ਨਾਲ ਕਾਰਵਾਈ ਸ਼ੁਰੂ ਕਰੇਗੀ। ਜਿਸ ਤੋਂ ਬਾਅਦ ਪੁਲਿਸ ਨੇ ਖਨੌਰੀ ਬਾਰਡਰ ’ਤੇ ਕਾਰਵਾਈ ਕਰਦਿਆਂ ਸਿਰਫ 10 ਮਿੰਟ ਚ ਹੀ ਖਨੌਰੀ ਬਾਰਡਰ ਖਾਲੀ ਕਰ ਦਿੱਤਾ ਤੇ ਸਾਰੇ ਕਿਸਾਨਾਂ ਨੂੰ ਹਿਸਾਰਤ ’ਚ ਲੈ ਲਿਆ।
ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਡਾਕਟਰ ਤੇ ਹਸਪਤਾਲ ਅਲਰਟ ’ਤੇ
ਪੰਜਾਬ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹਸਪਤਾਲਾਂ ਤੇ ਡਾਕਟਰਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਤਾਂ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਅਣਸੁਖ਼ਾਵੀ ਘੱਟਨਾ ਹੁੰਦੀ ਹੈ ਤਾਂ ਸਿਹਤ ਸੇਵਾਵਾਂ ਮੌਕੇ ’ਤੇ ਦਿੱਤੀ ਜਾ ਸਕੇ। ਹਾਲਾਂਕਿ ਇਸ ਅਲਰਟ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀ ਕੁਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਰਹੇ ਹਨ ਪਰ ਸੂਤਰ ਪੁਸ਼ਟੀ ਕਰ ਰਹੇ ਹਨ ਕਿ ਦੇਰ ਸ਼ਾਮ ਹੀ ਦੋਹੇ ਜ਼ਿਲ੍ਹੇ ਦੇ ਹਸਪਤਾਲ ਅਤੇ ਡਾਕਟਰਾਂ ਨੂੰ ਅਲਰਟ ਕਰ ਦਿੱਤਾ ਗਿਆ ਸੀ ਅਤੇ ਸਾਰੇ ਡਾਕਟਰ ਐਮਰਜੈਂਸੀ ਸੇਵਾਵਾਂ ਦੇਣ ਲਈ ਆਪਣੇ ਆਪਣੇ ਹਸਪਤਾਲ ਵਿੱਚ ਵੀ ਪੁੱਜ ਗਏ ਸਨ।