
ਸੜਕਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਪਟਿਆਲਾ, ਪਹੇਵਾ ਰੋਡ ਦਾ ਜਲਦ ਹੋਵੇਗਾ ਕੰਮ ਸ਼ੁਰੂ : ਵਿਧਾਇਕ
ਸਨੌਰ (ਰਾਮ ਸਰੂਪ ਪੰਜੋਲਾ)। ਹਲਕਾ ਸਨੌਰ ਦੇ ਅਥਾਹ ਵਿਕਾਸ ਲਈ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. (Harbhajan Singh ETO) ਤੋਂ ਵਿਸ਼ੇਸ਼ ਮੁਲਾਕਾਤ ਦੌਰਾਨ ਵੱਡੇ ਪ੍ਰੋਜੈਕਟਾਂ ਲਈ ਮੋਹਰ ਲਵਾਈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੱਸਿਆ ਕਿ ਹਲਕਾ ਸਨੌਰ ਦੀਆਂ ਸੜਕਾਂ ਨੂੰ ਵੀ ਵਧੀਆ ਅਤੇ ਚੌੜਾ ਕੀਤਾ ਜਾਵੇਗਾ, ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹਲਕਾ ਸਨੌਰ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਡੇਰਾ ਸ਼ਰਧਾਲੂਆਂ ਨੇ ਜ਼ਖਮੀ ਗਾਂ ਦੀ ਕੀਤੀ ਸੰਭਾਲ
ਇਨ੍ਹਾਂ ਪ੍ਰੋਜੈਕਟਾਂ ਸਬੰਧੀ ਗਰਾਂਟ ਪਾਸ ਹੁੰਦਿਆਂ ਹੀ ਹਲਕਾ ਸਨੌਰ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਗਾਤਾਰ ਮਿਹਨਤ ਜਾਰੀ ਹੈ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਬਾਕੀ ਸੂਬਿਆਂ ਨਾਲੋਂ ਪਹਿਲ ਕਦਮੀ ਕੀਤੀ ਹੈ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ