ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ’ਤੇ, ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫਤ ਕੋਚਿੰਗ ਦਿੱਤੀ ਜਾਵੇਗੀ। ਡੀਸੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਕੋਚਿੰਗ ਅਗਸਤ ਤੋਂ ਅਕਤੂਬਰ ਤੱਕ ਡਾ. ਭੀਮ ਰਾਓ ਅੰਬੇਡਕਰ ਭਵਨ, ਜਲੰਧਰ ਵਿਖੇ ਆਯੋਜਿਤ ਕੀਤੀ ਜਾਵੇਗੀ।
ਇਹ ਖਬਰ ਵੀ ਪੜ੍ਹੋ : ਪੰਜਾਬ ਰੋਡਵੇਜ਼ ਬੱਸਾਂ ’ਚ ਸਫਰ ਕਰਨ ਵਾਲੇ ਯਾਤਰੀਆਂ ਲਈ ਜ਼ਰੂਰੀ ਖਬਰ
ਇਹ ਸਹੂਲਤ ਉਨ੍ਹਾਂ ਲੜਕੀਆਂ ਲਈ ਹੈ ਜਿਨ੍ਹਾਂ ਦੀ ਵਿਦਿਅਕ ਯੋਗਤਾ ਘੱਟੋ-ਘੱਟ 10+2 ਜਾਂ ਗ੍ਰੈਜੂਏਸ਼ਨ ਹੈ। ਇਹ ਕੋਚਿੰਗ ਕੇਂਦਰੀ ਤੇ ਪੰਜਾਬ ਸਰਕਾਰ ਦੀਆਂ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ’ਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਕਲਾਸਾਂ ’ਚ ਦਾਖਲਾ ਦਾਖਲਾ ਪ੍ਰੀਖਿਆ ਦੇ ਆਧਾਰ ’ਤੇ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੁੰਡਿਆਂ ਲਈ ਇੱਕ ਵੱਖਰਾ ਬੈਚ ਵੀ ਚਲਾਇਆ ਜਾਵੇਗਾ।
ਜਿਸ ’ਚ ਨਾਮਾਤਰ ਫੀਸ ਲਈ ਜਾਵੇਗੀ। ਵਿਭਾਗੀ ਅਧਿਕਾਰੀ ਨੀਲਮ ਮਹੇ ਨੇ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 313, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਾਲ ਸੰਪਰਕ ਕਰ ਸਕਦੇ ਹਨ ਜਾਂ ਹੈਲਪਲਾਈਨ ਨੰਬਰ 90569-20100 ’ਤੇ ਕਾਲ ਕਰ ਸਕਦੇ ਹਨ। ਅਧਿਕਾਰੀਆਂ ਨੇ ਕਿਹਾ ਕਿ ਇਸ ਸੁਨਹਿਰੀ ਮੌਕੇ ਦਾ ਫਾਇਦਾ ਉਠਾਉਂਦੇ ਹੋਏ, ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਈ ਜਾਵੇ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਚੰਗੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਬਣਾਇਆ ਜਾਵੇ।