Punjab: ਬਸ ਰਾਹੀਂ ਯਾਤਰਾ ਕਰਨ ਵਾਲੇ ਧਿਆਨ ਦੇਣ, ਇਨ੍ਹਾਂ ਦਿਨਾਂ ਲਈ ਹੋਇਆ ਵੱਡਾ ਐਲਾਨ…

PRTC Strike
Punjab: ਬਸ ਰਾਹੀਂ ਯਾਤਰਾ ਕਰਨ ਵਾਲੇ ਧਿਆਨ ਦੇਣ, ਇਨ੍ਹਾਂ ਦਿਨਾਂ ਲਈ ਹੋਇਆ ਵੱਡਾ ਐਲਾਨ...

PRTC Strike: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀਆਂ ਬੱਸਾਂ ’ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਦਰਅਸਲ, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸੰਘਰਸ਼ ਦਾ ਐਲਾਨ ਕਰਦੇ ਹੋਏ ਕਿਹਾ ਕਿ 20 ਤੋਂ 22 ਮਈ ਤੱਕ, ਪਨਬਸ, ਪੀਆਰਟੀਸੀ ਬੱਸਾਂ ਨੂੰ ਰੋਕਿਆ ਜਾਵੇਗਾ। ਪੁਤਲੇ ਸਾੜਨ ਤੇ ਰੋਸ ਰੈਲੀਆਂ ਦੀ ਲੜੀ 15 ਮਈ ਤੋਂ ਸ਼ੁਰੂ ਕੀਤੀ ਜਾਵੇਗੀ ਤੇ ਇਸ ਲੜੀ ’ਚ, ਹਰ ਰੋਜ਼ ਵੱਖ-ਵੱਖ ਸ਼ਹਿਰਾਂ ਦੇ ਬੱਸ ਅੱਡਿਆਂ ’ਤੇ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਔਰਤਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਦੇ ਰਹੀ ਹੈ ਪਰ ਵਿਭਾਗ ਨੂੰ ਰਕਮ ਨਹੀਂ ਦਿੱਤੀ ਜਾ ਰਹੀ। PRTC Strike

ਇਹ ਖਬਰ ਵੀ ਪੜ੍ਹੋ : Punjab Vidhan Sabha Session: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਭ ਤੋਂ ਪਹਿਲਾਂ ਹੋਇਆ ਇਹ ਕੰਮ

ਜਿਸ ਕਾਰਨ ਸਪੇਅਰ ਪਾਰਟਸ ਖਰੀਦਣ ’ਚ ਵੀ ਮੁਸ਼ਕਲ ਆ ਰਹੀ ਹੈ। ਵਿਭਾਗ ’ਤੇ ਸਰਕਾਰ ਦਾ 800 ਕਰੋੜ ਰੁਪਏ ਦਾ ਕਰਜ਼ਾ ਹੈ ਤੇ ਸਰਕਾਰ ਆਪਣੀ ਦੇਣਦਾਰੀ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀ, ਜਿਸ ਕਾਰਨ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਯੂਨੀਅਨ ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੀਟਿੰਗਾਂ ਕਰਕੇ ਭਰੋਸਾ ਦਿੱਤਾ ਜਾਂਦਾ ਹੈ ਪਰ ਮੰਗਾਂ ਨੂੰ ਲਾਗੂ ਕਰਨ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਚੱਕਾ ਜਾਮ ਦੌਰਾਨ ਟਰਾਂਸਪੋਰਟ ਮੰਤਰੀ ਸਮੇਤ ਵੱਖ-ਵੱਖ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। PRTC Strike