Punjab Kisan News: ਕਿਸਾਨਾਂ ਦਾ ਵੱਡਾ ਐਲਾਨ, ਸੜਕਾਂ ਰਹਿਣਗੀਆਂ ਜਾਮ

Punjab Kisan News
Punjab Kisan News: ਕਿਸਾਨਾਂ ਦਾ ਵੱਡਾ ਐਲਾਨ, ਸੜਕਾਂ ਰਹਿਣਗੀਆਂ ਜਾਮ

ਐਤਵਾਰ ਨੂੰ ਪੰਜਾਬ ਭਰ ’ਚ 3 ਘੰਟਿਆਂ ਲਈ ਸੜਕਾਂ ਰਹਿਣਗੀਆਂ ਜਾਮ | Punjab Kisan News

Punjab Kisan News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਭਰ ਵਿੱਚ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਸੜਕਾਂ ਜਾਮ ਰਹਿਣਗੀਆਂ ਅਤੇ ਕਿਸੇ ਵੀ ਥਾਂ ਸੜਕ ’ਤੇ ਵਾਹਨ ਨੂੰ ਦੌੜਨ ਨਹੀਂ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਸੋੋਮਵਾਰ 14 ਅਕਤੂਬਰ ਨੂੰ ਕਿਸਾਨ ਜਥੇਬੰਦੀ ਵੱਲੋਂ ਮੀਟਿੰਗ ਕਰਦੇ ਹੋਏ ਅਗਲਾ ਫੈਸਲਾ ਕੀਤਾ ਜਾਏਗਾ।

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕੀਤਾ ਗਿਆ ਐਲਾਨ

ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਕਿਸਾਨਾਂ ਲਈ ਇਹ ਅਹਿਮ ਸਮਾਂ ਹੈ, ਕਿਉਂਕਿ ਉਨ੍ਹਾਂ ਦੀ ਝੋਨੇ ਦੀ ਫਸਲ ਮੰਡੀਆਂ ਵਿੱਚ ਆ ਗਈ ਹੈ ਪਰ ਉਸ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ’ਚ ਕਣਕ ਦੇ ਬੀਜਾਂ ’ਤੇ ਸਬਸਿਡੀ ਖਤਮ, ਕਿਸਾਨਾਂ ’ਤੇ ਪਵੇਗਾ ਕਰੋੜਾਂ ਰੁਪਏ ਦਾ ਭਾਰ

ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦਿੱਲੀ ਅਤੇ ਪੰਜਾਬ ਸਰਕਾਰ ਮਿਲ ਕੇ ਕੋਈ ਵੀ ਹੱਲ ਨਹੀਂ ਕੱਢ ਰਹੀ ਹੈ, ਜਿਸ ਕਾਰਨ ਹੀ ਮਜ਼ਬੂਰਨ ਉਨ੍ਹਾਂ ਨੂੰ ਸੜਕਾਂ ’ਤੇ ਉੱਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਵੀ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ, ਕਿਉਂਕਿ ਕਿਸਾਨਾਂ ਲਈ ਵੀ ਇਹ ਮਜ਼ਬੂਰੀ ਬਣ ਗਿਆ ਹੈ, ਕਿਉਂਕਿ ਸਰਕਾਰਾਂ ਇਸ ਸਮੇਂ ਕਿਸਾਨਾਂ ਦਾ ਸਾਥ ਨਹੀਂ ਦੇ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 14 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਵੱਲੋਂ ਮੀਟਿੰਗ ਕਰਦੇ ਹੋਏ ਅਗਲੇ ਸਖ਼ਤ ਕਦਮ ਦਾ ਫੈਸਲਾ ਕੀਤਾ ਜਾਵੇਗਾ।