Punjab News Today: ਅੱਜ ਪੰਜਾਬ ਲਈ ਹੋਣ ਜਾ ਰਹੇ ਨੇ ਵੱਡੇ ਐਲਾਨ, ਚੰਡੀਗੜ੍ਹ ਤੋਂ ਆਇਆ ਸੱਦਾ, ਜਾਣੋ ਕੀ ਹੈ ਏਜੰਡਾ

Punjab News Today
Punjab News Today: ਅੱਜ ਪੰਜਾਬ ਲਈ ਹੋਣ ਜਾ ਰਹੇ ਨੇ ਵੱਡੇ ਐਲਾਨ, ਚੰਡੀਗੜ੍ਹ ਤੋਂ ਆਇਆ ਸੱਦਾ, ਜਾਣੋ ਕੀ ਹੈ ਏਜੰਡਾ

Punjab News Today: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਕਈ ਵੱਡਾ ਐਲਾਨ ਕਰ ਸਕਦੇ ਹਨ। ਉਨ੍ਹਾਂ ਵੱਲੋਂ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ ਤੇ ਉਸ ਤੋਂ ਬਾਅਦ ਉਹ ਖ਼ੁਦ ਇਕ ਪ੍ਰੈੱਸ ਕਾਨਫ਼ਰੰਸ ਵੀ ਕਰਨ ਜਾ ਰਹੇ ਹਨ। ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣਗੇ। ਮੀਟਿੰਗ ਮਗਰੋਂ ਮੁੱਖ ਮੰਤਰੀ ਇਕ ਪ੍ਰੈੱਸ ਕਾਨਫ਼ਰੰਸ ਕਰ ਕੇ ਮੀਟਿੰਗ ਵਿਚ ਲਏ ਗਏ ਫ਼ੈਸਲੇ ਬਾਰੇ ਐਲਾਨ ਵੀ ਕਰ ਸਕਦੇ ਹਨ।

ਭਰੋਸੇਯੋਗ ਵਸੀਲਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਲੈਂਡ ਪੂਲਿੰਗ ਸਕੀਮ ਬਾਰੇ ਪ੍ਰਮੁੱਖਤਾ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਯੋਜਨਾ ਬਾਰੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਵੀ ਗੱਲਬਾਤ ਕਰ ਕੇ ਉਨ੍ਹਾਂ ਦੇ ਵਿਚਾਰ ਵੀ ਪੁੱਛੇ ਗਏ ਹਨ। ਇਸ ਵਿਚ ਲੋੜ ਮੁਤਾਬਕ ਕੋਈ ਬਦਲਾਅ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਮੁੱਖ ਮੰਤਰੀ ਮਾਨ ਨੇ ਬੀਤੇ ਦਿਨੀਂ ਧੂਰੀ ਵਿਚ ਇਕ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਇਸ ਗੱਲ ਵੱਲ ਇਸ਼ਾਰਾ ਵੀ ਕੀਤਾ ਸੀ। Punjab News Today

Read Also : ਕਿਸਾਨਾਂ ਦੇ ਹਿੱਤ ’ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੜ੍ਹੋ ਤੇ ਜਾਣੋ

ਉਨ੍ਹਾਂ ਕਿਹਾ ਸੀ ਕਿ ਸਕੀਮ ਤਹਿਤ ਡਿਵੈਲਪਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਆਪਣੀ ਜ਼ਮੀਨ ’ਤੇ ਖੇਤੀ ਜਾਰੀ ਰੱਖ ਸਕਦੇ ਹਨ ਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਠੇਕੇ ਵਜੋਂ ਵੀ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਇਸ ਰਕਮ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਕੀਤੇ ਜਾਣ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿਚ ਅਜਿਹੇ ਫ਼ੈਸਲਿਆਂ ’ਤੇ ਵੀ ਮੋਹਰ ਲੱਗ ਸਕਦੀ ਹੈ।