ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਸੀਪੀਐਸ ਬਾਬੂ ਪ੍ਰਕਾਸ਼ ਚੰਦ ਗਰਗ ਅਕਾਲੀ ਦਲ ਯੂਨਾਈਟਿਡ ਪਾਰਟੀ ’ਚ ਸ਼ਾਮਲ

Akali Dal
ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਸੀਪੀਐਸ ਬਾਬੂ ਪ੍ਰਕਾਸ਼ ਚੰਦ ਗਰਗ ਅਕਾਲੀ ਦਲ ਯੂਨਾਈਟਿਡ ਪਾਰਟੀ ’ਚ ਸ਼ਾਮਲ

ਸੰਗਰੂਰ । ਸੰਗਰੂਰ ’ਚ ਅਕਾਲੀ ਦਲ ਨੂੰ ਵੱਡ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਛੱਡ ਦਿੱਤੀ ਹੈ। (Akali Dal) ਪਾਰਟੀ ਛੱਡਣ ਤੋਂ ਬਾਅਦ ਉਹ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਗਈ ਅਕਾਲੀ ਦਲ ਯੂਨਾਈਟਿਡ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਭਵਾਨੀਗੜ੍ਹ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਉਹ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ : ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਪੱਕੀ ਝੋਨੇ ਦੀ ਫ਼ਸਲ ਨੁਕਸਾਨੀ

ਜਿਕਰਯੋਗ ਹੈ ਕਿ ਸਾਲ 2012 ਵਿੱਚ ਅਕਾਲੀ ਦਲ ਬਾਦਲ ਸਰਕਾਰ ’ਚ ਉਹ ਸੰਗਰੂਰ ਤੋਂ ਵਿਧਾਇਕ ਬਣੇ ਸਨ। ਉਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਵੀ ਸੰਭਾਲਿਆ। ਪਿਛਲੀਆਂ ਚੋਣਾਂ ਵਿੱਚ ਵਿਨਰਜੀਤ ਗੋਲਡੀ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਗਈ ਸੀ। ਜਿਸ ਕਾਰਨ ਉਹ ਨਿਰਾਸ਼ ਚੱਲ ਰਹੇ ਸਨ।

LEAVE A REPLY

Please enter your comment!
Please enter your name here