ਪੱਛਮੀ ਬੰਗਾਲ ‘ਚ ਭਾਜਪਾ ਨੂੰ ਰਥ ਯਾਤਰਾ ਦੀ ਆਗਿਆ ਨਹੀਂ
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ‘ਚ ਭਾਜਪਾ ਦੀ ਪ੍ਰਸਤਾਵਿਤ ਰਥ ਯਾਤਰਾ ਨੂੰ ਮੰਗਲਵਾਰ ਨੂੰ ਮਨਜ਼ੂਰੀ ਨਹੀਂ ਦਿੱਤੀ ਚੀਫ਼ ਜਸਟਿਸ ਰੰਜਨ ਗੋਗਈ ਦੀ ਅਗਵਾਈ ਵਾਲੀ ਬੈਂਚ ਨੇ ਕੋਲਕਾਤਾ ਹਾਈਕੋਰਟ ਦੇ ਫੈਸਲੇ ਖਿਲਾਫ਼ ਭਾਜਪਾ ਦੀ ਸੂਬਾ ਇਕਾਈ ਦੀ ਅਪੀਲ ਇਹ ਕਹਿੰਦਿਆਂ ਰੱਦ ਕਰ ਦਿੱਤੀ ਕਿ ਰਥ ਯਾਤਰਾ ਦੌਰਾਨ ਹਿੰਸਾ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ
ਅਦਾਲਤ ਨੇ ਕਿਹਾ ਕਿ ਭਾਜਪਾ ਸਿਰਫ਼ ਆਮ ਰੈਲੀਆਂ ਕਰ ਸਕਦੀ ਹੈ, ਸ਼ਰਤ ਇਹ ਉਹ ਸੂਬਾ ਸਰਕਾਰ ਤੋਂ ਆਗਿਆ ਲੈ ਲਵੇ
ਕੋਲਕਾਤਾ ਹਾਈਕੋਰਟ ਦੀ ਸਿੰਗਲ ਬੈਂਚ ਨੇ ਭਾਜਪਾ ਨੂੰ ਰਥ ਯਾਤਰਾ ਦੀ ਆਗਿਆ ਦੇ ਦਿੱਤੀ ਸੀ, ਪਰ ਡਬਲ ਬੈਂਚ ਨੇ ਭਾਈਚਾਰਕ ਮਾਹੌਲ ਖਰਾਬ ਹੋਣ ਦੀ ਖੂਫ਼ੀਆ ਜਾਣਕਾਰੀਆਂ ਦੇ ਅਧਾਰ ‘ਤੇ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ
ਭਾਜਪਾ ਸੂਬਾ ਇਕਾਈ ਨੇ ਹਾਈਕੋਰਟ ਦੀ ਡਬਲ਼ਜ਼ ਬੈਂਚ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ ਪਟੀਸ਼ਨਕਰਤਾਵਾਂ ਨੇ ਦਲੀਲ ਦਿੱਤੀ ਸੀ ਕਿ ਰਥ ਯਾਤਰਾ ‘ਤੇ ਰੋਕ ਲਾਉਣ ਦਾ ਹਾਈਕੋਰਟ ਦਾ ਫੈਸਲਾ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ