ਦਿੱਲੀ ਹਾਈਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ, ਘਰ-ਘਰ ਰਾਸ਼ਨ ਯੋਜਨਾ ਰੱਦ

Arvind Kejriwal Sachkahoon

 ਘਰ-ਘਰ ਰਾਸ਼ਨ ਯੋਜਨਾ ਰੱਦ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਹਾਈਕੋਰਟ ਤੋਂ ਆਪ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਆਪ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ-ਘਰ ਰਾਸ਼ਨ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਸੁਣਵਾਈ ਦੌਰਾਨ ਆਪ ਸਰਕਾਰ ਨੂੰ ਕਿਹਾ ਕਿ ਘਰ-ਘਰ ਰਾਸ਼ਨ ਪਹੁੰਚਾਉਣ ਲਈ ਦੂਜੀ ਯੋਜਨਾ ਲਿਆ ਸਕਦੀ ਹੈ। ਪਰ ਇਹ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਅਨਾਜ ਨਾਲ ਇਹ ਯੋਜਨਾ ਨਹੀਂ ਚਲਾਈ ਜਾ ਸਕਦੀ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਰਾਸ਼ਨ ਡੀਲਰਸ ਤੇ ਦਿੱਲੀ ਰਾਸ਼ਨ ਯੂਨੀਅਨ ਨੇ ਯੋਜਨਾ ਦਾ ਵਿਰੋਧ ਕਰਦਿਆਂ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਕੋਰਟ ਨੇ ਜਨਵਰੀ ’ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾ ਐਲਜੀ ਅਨਿਲ ਬੈਜਲ ਨੇ ਆਪ ਸਰਕਾਰ ਦੀ ਯੋਜਨਾ ’ਤੇ ਰੋਕ ਲਾ ਦਿੱਤੀ ਸੀ। ਇਸ ਯੋਜਨਾ ਤਹਿਤ ਆਪ ਸਰਕਾਰ ਨੇ ਰਾਸ਼ਨ ਹੋਮ ਡਿਲੀਵਰੀ ਦਾ ਵਾਅਦਾ ਕੀਤੀ ਸਾ। ਇਸ ਮਾਮਲੇ ’ਤੇ ਕੇਂਦਰ ਸਰਕਾਰ ਦਾ ਕਹਿਣਾ ਸੀ ਕਿ ਰਾਸ਼ਨ ਦੀ ਉੱਚਿਤ ਮੁੱਲ ਦੁਕਾਨਾਂ ਨੈਸ਼ਨਲ ਫੂਡ ਸਿਕਿਊਰਿਟੀ ਐਕਟ ਦਾ ਅਨਿੱਖੜਵਾਂ ਹਿੱਸਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ