ਭਾਜਪਾ ਨੂੰ ਵੱਡਾ ਝਟਕਾ:  ਤਿੰਨ ਸਾਬਕਾ ਮੰਤਰੀ, ਵਿਧਾਇਕ ਅਤੇ 8 ਸੀਨੀਅਰ ਆਗੂ ਕਾਂਗਰਸ ’ਚ ਸ਼ਾਮਲ

Congress
ਭਾਜਪਾ ਨੂੰ ਵੱਡਾ ਝਟਕਾ:  ਤਿੰਨ ਸਾਬਕਾ ਮੰਤਰੀ, ਵਿਧਾਇਕ ਅਤੇ 8 ਸੀਨੀਅਰ ਆਗੂ ਕਾਂਗਰਸ ’ਚ ਸ਼ਾਮਲ

(ਰਾਜਨ ਮਾਨ) ਅੰਮ੍ਰਿਤਸਰ। ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਬਹੁਤ ਭਾਰੀ ਝਟਕਾ ਦਿੰਦਿਆਂ ਅੱਜ ਤਿੰਨ ਸਾਬਕਾ ਮੰਤਰੀਆਂ, ਵਿਧਾਇਕ ਅਤੇ 8 ਸੀਨੀਅਰ ਆਗੂਆਂ ਨੇ ਭਾਜਪਾ ਦਾ ਫੁੱਲ ਸੁੱਟ ਕਾਂਗਰਸ ਦਾ ਹੱਥ ਫੜ ਲਿਆ ਹੈ।

ਇਹ ਵੀ ਪੜ੍ਹੋ: ਪਲਾਟ ਖ੍ਰੀਦ ਮਾਮਲਾ : ਮਨਪ੍ਰੀਤ ਬਾਦਲ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ 16 ਨੂੰ

ਦਿੱਲੀ ਕਾਂਗਰਸ ਦਫ਼ਤਰ ਵਿਖੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸਾਬਕਾ ਵਿਧਾਇਕ ਜੀਤ, ਮਹਿੰਦਰ ਸਿੰਘ ਸਿੱਧੂ, ਹੰਸ ਰਾਜ ਜੋਸ਼ਨ, ਮੋਹਿੰਦਰ ਕੁਮਾਰ ਰਿਣਵਾ ਅਤੇ ਕਮਲਜੀਤ ਸਿੰਘ ਢਿੱਲੋਂ ਅਤੇ ਕਰਨਵੀਰ ਸਿੰਘ ਢਿੱਲੋਂ (ਸਮਰਾਲਾ) ਨੇ ਪੰਜਾਬ ਕਾਂਗਰਸ ਵਿੱਚ ਘਰ ਵਾਪਸੀ ਕੀਤੀ। ਇਹ ਆਗੂ ਕਰੀਬ ਛੇ ਮਹੀਨੇ ਪਹਿਲਾਂ ਹੀ ਕਾਂਗਰਸ ਦਾ ਹੱਥ ਛੱਡ ਭਾਜਪਾ ਦੀ ਫੁੱਲ ਫੜਿਆ ਸੀ ਅਤੇ ਛੇ ਮਹੀਨਿਆਂ ਵਿਚ ਭਾਜਪਾ ਤੋਂ ਮੋਹ ਭੰਗ ਹੋਣ ਕਰਕੇ ਇਹਨਾਂ ਘਰ ਵਾਪਸੀ ਦਾ ਰਸਤਾ ਅਖ਼ਤਿਆਰ ਕਰ ਲਿਆ ਹੈ। ਇਹਨਾਂ ਲੀਡਰਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਰੀ ਹਲਚਲ ਹੋਈ ਹੈ।