ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਭਾਜਪਾ ‘ਚ ਸ਼ਾਮਲ

Gourav Vallabh joins BJP
ਕਾਂਗਰਸ ਨੂੰ ਵੱਡਾ ਝਟਕਾ : ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਭਾਜਪਾ 'ਚ ਸ਼ਾਮਲ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਕਾਂਗਰਸ ਦੇ ਸਾਬਕਾ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ’ਚ ਸ਼ਾਮਲ ਹੋਣ ’ਤੇ ਉਨਾਂ ਦਾ ਸਵਾਗਤ ਕੀਤਾ ਗਿਆ।  Gourav Vallabh joins BJP

ਇਹ ਵੀ ਪੜ੍ਹੋ: Haryana : ਹਰਿਆਣਾ ਦੇ ਜੇਬੀਟੀ ਅਧਿਆਪਕਾਂ ਲਈ ਵੱਡੀ ਖਬਰ, ਹੁਣੇ ਪੜ੍ਹੋ…

ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਨਾਂ ਨੇ ਸਵੇਰੇ ਹੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖਡ਼ਗੇ ਨੂੰ ਚਿੱਠੀ ਲਿਖ ਕੇ ਅਸਤੀਫਾ ਦਿੱਤਾ ਸੀ। ਦੱਸ ਦੇਈਏ ਕਿ ਵੱਲਭ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਸਨ। ਵਲੱਭ ਤੋਂ ਇਲਾਵਾ ਬਿਹਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਨਿਲ ਸ਼ਰਮਾ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ।