Anmol Gagan Maan: ਵੱਡੀ ਖਬਰ, ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ

Anmol Gagan Maan
Anmol Gagan Maan: ਵੱਡੀ ਖਬਰ, ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ

Anmol Gagan Maan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਐੱਮਐੱਲਏ ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ’ਤੇ ਪੋਸਟ ਸਾਂਝਾ ਕਰਕੇ ਦਿੱਤੀ ਹੈ। ਉਨ੍ਹਾਂ ਆਪਣੀ ਪੋਸਟ ’ਚ ਲਿਖਿਆ, ਮੇਰਾ ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣਾ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ। Anmol Gagan Maan

ਇਹ ਖਬਰ ਵੀ ਪੜ੍ਹੋ : Haryana-Punjab Weather Alert: ਪੰਜਾਬ ਤੇ ਹਰਿਆਣਾ ਵਾਲਿਆਂ ਲਈ ਜ਼ਰੂਰੀ ਖਬਰ, ਇਸ ਦਿਨ ਤੋਂ ਫਿਰ ਸ਼ੁਰੂ ਹੋਵੇਗਾ ਭਾਰੀ ਮ…