Punjab Firing: ਪੰਜਾਬ ’ਚ ਵੱਡਾ ਮੁਕਾਬਲਾ, ਚੱਲੀਆਂ ਅਨ੍ਹੇਵਾਹ ਗੋਲੀਆਂ…

Punjab Firing
Punjab Firing: ਪੰਜਾਬ ’ਚ ਵੱਡਾ ਮੁਕਾਬਲਾ, ਚੱਲੀਆਂ ਅਨ੍ਹੇਵਾਹ ਗੋਲੀਆਂ...

ਤਰਨਤਾਰਨ (ਸੱਚ ਕਹੂੰ ਨਿਊਜ਼)। Punjab Firing: ਇੱਥੇ ਇੱਕ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਤੇ ਸੀਆਈਏ ਮੁਲਾਜ਼ਮਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਉਕਤ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ 9 ਐਮਐਮ ਦਾ ਗਲਾਕ ਪਸਤੌਲ ਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਤੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ।

ਇਹ ਖਬਰ ਵੀ ਪੜ੍ਹੋ : Punjab-Haryana Weather: ਪੰਜਾਬ-ਹਰਿਆਣਾ ’ਚ ਬਦਲੇਗਾ ਮੌਸਮ, ਦੋ ਦਿਨਾਂ ਤੱਕ ਪਵੇਗਾ ਮੀਂਹ, ਵਧੇਗੀ ਠੰਢ

ਕਿ ਲੋੜੀਂਦਾ ਮੁਲਜ਼ਮ ਯੋਧਬੀਰ ਸਿੰਘ ਉਰਫ਼ ਯੋਧਾ ਵਾਸੀ ਪਿੰਡ ਅਲਾਦੀਨਪੁਰ ਇਲਾਕੇ ’ਚ ਕੋਈ ਵਾਰਦਾਤ ਕਰਨ ਦੀ ਨੀਅਤ ਨਾਲ ਇਲਾਕੇ ’ਚ ਘੁੰਮ ਰਿਹਾ ਹੈ। ਇਸੇ ਦੌਰਾਨ ਐਸਐਸਪੀ ਅਭਿਨਿਊ ਰਾਣਾ ਦੇ ਹੁਕਮਾਂ ’ਤੇ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਲੋੜੀਂਦਾ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਬਾ ਵਾਸੀ ਅਲਾਦੀਨਪੁਰ ਦਾ ਸਾਥੀ ਹੈ ਤੇ ਉਸ ਦੇ ਇਸ਼ਾਰੇ ’ਤੇ ਉਹ ਵੱਖ-ਵੱਖ ਨਾਮੀ ਵਿਅਕਤੀਆਂ ਤੋਂ ਫਿਰੌਤੀ ਮੰਗਣ ਦਾ ਕੰਮ ਕਰਦਾ ਹੈ। ਇਸ ਦੀ ਅਗਲੇਰੀ ਜਾਂਚ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। Punjab Firing