ਉਸਾਰੀ ਕਿਰਤੀ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਫੈਸਲਾ, 5 ਲੱਖ ਰੁਪਏ ਤੱਕ ਮਿਲੇਗੀ ਮੁਫ਼ਤ ਮੈਡੀਕਲ ਸਹਾਇਤਾ

Punjab Government

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਫੈਸਲਾ, ਉਸਾਰੀ ਕਿਰਤੀਆਂ ਨੂੰ ਹੋਏਗਾ ਫਾਇਦਾ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਫੈਸਲਾ ਕਰਦੇ ਹੋਏ ਉਨ੍ਹਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਵਿੱਚ ਸ਼ਾਮਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦੇ ਨਾਲ ਉਸਾਰੀ ਕਿਰਤੀਆਂ ਦੇ ਪਰਿਵਾਰਾਂ ਨੂੰ ਵੀ ਮੈਡੀਕਲ ਖ਼ਰਚ ਨੂੰ ਲੈ ਕੇ ਕਾਫ਼ੀ ਜਿਆਦਾ ਫਾਇਦਾ ਹੋਏਗਾ, ਕਿਉਂਕਿ ਉਸਾਰੀ ਕਿਰਤੀ ਦੇ ਪਰਿਵਾਰਕ ਮੈਂਬਰ ਦੇ ਬਿਮਾਰ ਹੋਣ ‘ਤੇ ਉਨ੍ਹਾਂ ਨੂੰ ਸਾਰਾ ਖ਼ਰਚ ਆਪਣੀ ਜੇਬ ਵਿੱਚੋਂ ਹੀ ਕਰਨਾ ਪੈਂਦਾ ਸੀ ਪਰ ਹੁਣ ਤੋਂ ਬਾਅਦ ਉਸਾਰੀ ਕਿਰਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਮਿਲੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਏ ਗਏ ਫੈਸਲੇ ਤੋਂ ਬਾਅਦ ਉਸਾਰੀ ਕਿਰਤੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਹ ਮੈਡੀਕਲ ਸਹਾਇਤਾ ਕਿਸੇ ਵੀ ਐਮਪੈਨਲਡ ਹਸਪਤਾਲ ਵਿੱਚ ਜਾ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਆਯੂਸ਼ਮਾਨ ਕਾਰਡ ਬਣਾਉਣਾ ਪੈਂਦਾ ਹੈ। ਇਹ ਕਾਰਡ ਹਰੇਕ ਸਰਕਾਰੀ ਹਸਪਤਾਲ ਵਿੱਚ ਬਣਦਾ ਹੈ। ਰਜਿਸਟਰਡ ਉਸਾਰੀ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਆਯੂਸ਼ਮਾਨ ਕਾਰਡ ਬਣਾ ਸਕਦਾ ਹੈ ਅਤੇ ਆਯੂਸ਼ਮਾਨ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ ਮਿਲਣ ਵਾਲੇ ਵਿੱਤੀ ਲਾਭ ਦਾ ਫਾਇਦਾ ਉਠਾ ਸਕਦਾ ਹੈ।

ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਪੰਜਾਬ ਵਿੱਚ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦਾ ਗਠਨ ਕੀਤਾ ਹੋਇਆ ਹੈ। ਕੋਈ ਵੀ ਉਸਾਰੀ ਕਿਰਤੀ ਜਿਸ ਦੀ ਉਮਰ 18-60 ਸਾਲ ਦੇ ਵਿਚਕਾਰ ਹੋਵੇ ਤੇ ਉਸ ਵੱਲੋਂ ਪੰਜਾਬ ਵਿੱਚ ਪਿਛਲੇ ਇੱਕ ਸਾਲ ਵਿੱਚ ਘੱਟੋ-ਘੱਟ 90 ਦਿਨ ਬਤੌਰ ਉਸਾਰੀ ਮਜ਼ਦੂਰ ਵੱਜੋਂ ਕੰਮ ਕੀਤਾ ਹੋਵੇ, ਉਹ ਬਤੌਰ ਲਾਭਪਾਤਰੀ ਰਜਿਸਟਰਡ ਹੋ ਸਕਦਾ ਹੈ।

ਇਹ ਰਜਿਸਟਰੇਸ਼ਨ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਜਾਂ ਕਿਰਤੀ ਸਹਾਇਕ ਐਪ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਸਮੇਤ 145 ਰੁਪਏ ਸਾਲਾਨਾ ਫੀਸ ਜਮ੍ਹਾਂ ਕਰਵਾ ਕੇ ਅਪਲਾਈ ਕੀਤੀ ਜਾ ਸਕਦੀ ਹੈ। ਰਜਿਸਟਰਡ ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਪਰੋਕਤ ਸਿਹਤ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here