ਸਾਡੇ ਨਾਲ ਸ਼ਾਮਲ

Follow us

14.1 C
Chandigarh
Tuesday, February 24, 2026
More
    Home Breaking News Punjab Cabine...

    Punjab Cabinet Meeting: ਕੈਬਨਿਟ ਮੀਟਿੰਗ ’ਚ ਹੜ੍ਹ ਪ੍ਰਭਾਵਿਤਾਂ ਲਈ ਫ਼ੈਸਲਾ, ਹੁਣ ਇਨ੍ਹਾਂ ਨੂੰ ਵੀ ਮਿਲੇਗਾ ਮੁਆਵਜ਼ਾ

    Punjab Cabinet Meeting
    Punjab Cabinet Meeting: ਕੈਬਨਿਟ ਮੀਟਿੰਗ ’ਚ ਹੜ੍ਹ ਪ੍ਰਭਾਵਿਤਾਂ ਲਈ ਵੱਡਾ ਫ਼ੈਸਲਾ, ਹੁਣ ਇਨ੍ਹਾਂ ਨੂੰ ਵੀ ਮਿਲੇਗਾ ਮੁਆਵਜ਼ਾ

    Punjab Cabinet Meeting: ਮੰਤਰੀ ਮੰਡਲ ਵੱਲੋਂ ਸਰਕਾਰੀ ਵਿਭਾਗਾਂ ਅਤੇ ਜਨਤਕ ਅਦਾਰਿਆਂ ਲਈ ਓ.ਟੀ.ਐਸ. ਸਕੀਮ ‘ਚ 30 ਜੂਨ, 2026 ਤੱਕ ਵਾਧਾ

    Punjab Cabinet Meeting: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਫਾਜ਼ਿਲਕਾ ਅਤੇ ਗੁਰਦਾਸਪੁਰ ਸਣੇ ਅੰਮ੍ਰਿਤਸ਼ਰ ਇਲਾਕੇ ਦੇ ਨਾਲ ਹੀ ਪੰਜਾਬ ਭਰ ਵਿੱਚ ਸਰਕਾਰੀ ਜਮੀਨਾਂ ਤੇ ਕਾਸ਼ਤਕਾਰਾਂ ਨੂੰ ਪਹਿਲੀ ਵਾਰ ਫਸਲ ਨੁਕਸਾਨ ਦਾ ਮੁਆਵਜਾ ਮਿਲੇਗਾ। ਨਿਯਮਾਂ ਅਨੁਸਾਰ ਕਾਸਤਕਾਰਾਂ ਨੂੰ ਮੁਆਵਜਾ ਨਹੀਂ ਦਿੱਤਾ ਜਾ ਸਕਦਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਇਨਾਂ ਨਿਯਮਾਂ ਵਿੱਚ ਰਿਆਇਤ ਦਿੰਦੇ ਹੋਏ ਇਹ ਫਾਇਦਾ ਪ੍ਰਭਾਵਿਤ ਕਿਸਾਨਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ।

    ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਲ 2025 ਵਿੱਚ ਭਾਰੀ ਮੀਂਹਾਂ ਦੌਰਾਨ ਹੜ੍ਹਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ (ਜੋ ਸਰਕਾਰੀ ਜ਼ਮੀਨਾਂ ’ਤੇ ਕਾਸ਼ਤ ਕਰ ਰਹੇ ਹਨ) ਨੂੰ ਮੁਆਵਜ਼ਾ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਅਨੁਸਾਰ ਜਿਨਾਂ ਕਿਸਾਨਾਂ ਦਾ ਸਾਲ 2025 ਦੀ ਵਿਸ਼ੇਸ਼ ਗਿਰਦਾਵਰੀ ਦੌਰਾਨ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਗਿਆ ਸੀ ਪਰ ਉਨਾਂ ਨੂੰ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਸੀ ਕਿਉਂਕਿ ਉਨਾਂ ਦੀ ਗਿਰਦਾਵਰੀ 15 ਸਤੰਬਰ, 2015 ਦੇ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਤੇ 25 ਸਤੰਬਰ, 2015 ਦੇ ਸੂਬਾ ਸਰਕਾਰ ਦੇ ਪੱਤਰ ਦੀ ਪਾਲਣਾ ਵਿੱਚ ਸਰਕਾਰ ਦੇ ਹੱਕ ਵਿੱਚ ਬਦਲ ਦਿੱਤੀ ਗਈ ਸੀ, ਉਨਾਂ ਨੂੰ ਵੀ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਹ ਮਾਨਵਤਾ ਦੇ ਆਧਾਰ ’ਤੇ ਇਕ ਵਾਰ ਦੇ ਹੱਲ ਵਜੋਂ ਕੀਤਾ ਜਾਵੇਗਾ ਅਤੇ ਕਿਸੇ ਵੀ ਤਰੀਕੇ ਨਾਲ ਕਿਸੇ ਨੂੰ ਵੀ ਮਾਲਕੀ ਹੱਕ ਨਹੀਂ ਦੇਵੇਗਾ।

    16ਵੀਂ ਵਿਧਾਨ ਸਭਾ ਦਾ ਬਜਟ ਇਜਲਾਸ 6 ਤੋਂ 16 ਮਾਰਚ ਤੱਕ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

    ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ (ਬਜਟ ਇਜਲਾਸ) 6 ਮਾਰਚ ਤੋਂ 16 ਮਾਰਚ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 6 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ 8 ਮਾਰਚ ਨੂੰ ਵਿੱਤ ਮੰਤਰੀ ਸਾਲ 2026-27 ਲਈ ਬਜਟ ਪੇਸ਼ ਕਰਨਗੇ। 9 ਮਾਰਚ ਨੂੰ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਤੇ ਬਹਿਸ਼ ਹੋਏਗੀ ਤਾਂ 10 ਅਤੇ 11 ਮਾਰਚ ਨੂੰ ਬਜਟ ਤੇ ਬਹਿਸ ਅਤੇ ਪਾਸ ਕੀਤਾ ਜਾਏਗਾ। 12 ਤੋਂ 15 ਮਾਰਚ ਤੱਕ ਸੈਸ਼ਨ ਵਿੱਚ ਛੁੱਟੀ ਰਹੇਗੀ। ਇਸ ਨਾਲ ਹੀ 16 ਮਾਰਚ ਨੂੰ ਵਿਧਾਨ ਸਭਾ ਦੇ ਸੈਸ਼ਨ ਦਾ ਆਖਰੀ ਦਿਨ ਹੋਏਗਾ।

    ਕੋਵਿਡ ਵਲੰਟੀਅਰਾਂ ਨੂੰ ਭਰਤੀ ਵਿੱਚ ਉਮਰ ਛੋਟ ਅਤੇ ਵਾਧੂ ਅੰਕ ਮਿਲਣਗੇ

    ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਮਹਾਂਮਾਰੀ ਦੌਰਾਨ ਕੰਮ ਕਰਨ ਵਾਲੇ ਕੋਵਿਡ ਵਲੰਟੀਅਰਾਂ ਦੇ ਨਾਲ-ਨਾਲ ਵਿਭਾਗ ਅਧੀਨ ਠੇਕੇ ’ਤੇ/ਆਊਟਸੋਰਸ ਆਧਾਰ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਖਾਲੀ ਅਸਾਮੀਆਂ ’ਤੇ ਵਾਧੂ ਅੰਕ ਅਤੇ ਉਪਰਲੀ ਉਮਰ ਸੀਮਾ ਵਿੱਚ ਵਿਸ਼ੇਸ਼ ਛੋਟ ਦਾ ਲਾਭ ਦੇਣ ਦੀ ਪ੍ਰਵਾਨਗੀ ਵੀ ਦਿੱਤੀ। ਇਹ ਲਾਭ ਕੋਵਿਡ ਮਹਾਂਮਾਰੀ ਦੌਰਾਨ ਦਿੱਤੀਆਂ ਗਈਆਂ ਸੇਵਾਵਾਂ ਨੂੰ ਢੁਕਵੇਂ ਤਜਰਬੇ ਵਜੋਂ ਮੰਨਦੇ ਹੋਏ ਮੌਜੂਦਾ ਸਾਲ ਦੌਰਾਨ 31 ਦਸੰਬਰ, 2026 ਤੱਕ ਸਿੱਧੀ ਭਰਤੀ ਵਿੱਚ ਲਾਗੂ ਹੋਵੇਗਾ।

    Read Also : ਪ੍ਰੀਖਿਆ ਦੇ ਕੇ ਵਾਪਿਸ ਆਉਂਦੀ ਲੜਕੀ ’ਤੇ ਰਿਸ਼ਤੇਦਾਰ ਵੱਲੋਂ ਹਮਲਾ, ਬੁਰੀ ਤਰ੍ਹਾਂ ਜਖਮੀ

    ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸਾਂ (ਗਰੁੱਪ-ਸੀ) ਦੀਆਂ 361 ਖਾਲੀ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ।ਇਨਾਂ ਅਸਾਮੀਆਂ ਨੂੰ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੇ ਦਾਇਰੇ ਤੋਂ ਬਾਹਰ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਭਰਿਆ ਜਾਵੇਗਾ।