ਪੁਲਿਸ ਵਿਭਾਗ ’ਚ 10 ਹਜ਼ਾਰ ਨੌਕਰੀਆਂ
- ਵੱਖ-ਵੱਖ ਵਿਭਾਗਾਂ ’ਚ 15 ਹਜ਼ਾਰ ਨੌਕਰੀਆਂ
- ਇੱਕ ਮਹੀਨੇ ’ਚ ਹੀ ਨਿਕਲਣਗੀਆ ਨੌਕਰੀਆਂ
(ਸੱਚ ਕਹੂੰ ਨਿਊ਼ਜ) ਚੰਡੀਗੜ੍ਹ। ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਖਤਮ ਹੋ ਗਈ ਹੈ। ਇਸ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ 25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਭਰਤੀਆਂ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਕੀਤੀਆਂ ਜਾਣਗੀਆਂ। ਪੰਜਾਬ ਪੁਲਿਸ ਵਿਭਾਗ ’ਚ 10 ਹਜ਼ਾਰ ਨੌਕਰੀਆਂ ਤੇ ਵੱਖ-ਵੱਖ ਵਿਭਾਗਾਂ ’ਚ 15 ਹਜ਼ਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਨੌਕਰੀਆਂ ਇੱਕ ਮਹੀਨੇ ’ਚ ਹੀ ਨਿਕਲਣਗੀਆਂ।
ਇਹ ਹਨ ‘ਆਪ’ ਦੇ ਚੋਣ ਵਾਅਦੇ
ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹਰ ਘਰ ਵਿੱਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1-1 ਹਜ਼ਾਰ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਦਾ ਵੀ ਵਾਅਦਾ ਕੀਤਾ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਗਾਰੰਟੀ ਦੱਸਦੇ ਹੋਏ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਨੂੰ ਹਰ ਹਾਲਤ ‘ਚ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚੋਂ ਰੇਤਾ, ਨਸ਼ੇ ਅਤੇ ਕੇਬਲ ਮਾਫੀਆ ਨੂੰ ਖਤਮ ਕਰਨ ਦਾ ਵੀ ਵਾਅਦਾ ਕੀਤਾ ਗਿਆ ਸੀ। ਪੰਜਾਬ ’ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ
10 ਵਿਧਾਇਕਾਂ ਨੇ ਮੰਤਰੀ ਵਜੋਂ ਚੁੱਕੀ ਸਹੁੰ
- ਅੱਖਾਂ ਦੀ ਡਾਕਟਰ ਬਲਜੀਤ ਇਕਲੌਤੀ ਮਹਿਲਾ ਮੰਤਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼ )। ਪੰਜਾਬ ‘ਚ ‘ਆਪ’ ਦੀ ਜਿੱਤ ਤੋਂ ਬਾਅਦ ਅੱਜ ਇਸ ਦੇ 10 ਮੰਤਰੀਆਂ ਨੇ ਵੀ ਸਹੁੰ ਚੁੱਕੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਮਾਨ ਦੀ ਕੈਬਨਿਟ ਵਿੱਚ ਪੁਰਾਣੇ ਚਿਹਰਿਆਂ ਦੀ ਥਾਂ ਨਵੇਂ ਵਿਧਾਇਕਾਂ ਨੂੰ ਮੌਕਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਮਹਿਲਾ ਮੰਤਰੀ ਵੀ ਹੈ।
ਬ੍ਰਹਮ ਸ਼ੰਕਰ ਜ਼ਿੰਪਾ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਲਾਲਜੀਤ ਸਿੰਘ ਭੁੱਲਰ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਕੁਲਦੀਪ ਧਾਰੀਵਾਲ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਗੁਰਮੀਤ ਸਿੰਘ ਮੀਤ ਹੇਅਰ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਮੀਤ ਹੇਅਰ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਲਾਲਚੰਦ ਕਟਾਰਰੂਚਕ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਡਾ. ਵਿਜੈ ਸਿੰਗਲਾ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਹਰਭਜਨ ਸਿੰਘ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਡਾ. ਬਲਜੀਤ ਕੌਰ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਹਰਪਾਲ ਸਿੰਘ ਚੀਮਾ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ