Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਵੱਡੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਸੀਨੀਅਰ ਨਾਗਰਿਕਾਂ ਨੂੰ ਤੀਰਥ ਯਾਤਰਾ ’ਤੇ ਲਿਜਾਇਆ ਜਾਵੇਗਾ। ਯਾਤਰਾ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ, ਜਿਸ ’ਚ ਏਅਰ-ਕੰਡੀਸ਼ਨਡ ਯਾਤਰਾ, ਆਰਾਮਦਾਇਕ ਰਿਹਾਇਸ਼ ਤੇ ਖਾਣੇ ਦੇ ਪ੍ਰਬੰਧ ਆਦਿ ਵਰਗੀਆਂ ਸਹੂਲਤਾਂ ਸ਼ਾਮਲ ਹੋਣਗੀਆਂ। ਯਾਤਰਾ ਨੂੰ ਯਾਦਗਾਰੀ ਬਣਾਉਣ ਲਈ, ਸਰਕਾਰ ਸ਼ਰਧਾਲੂਆਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਰੂਪ ’ਚ ਤੋਹਫ਼ੇ ਵੀ ਪ੍ਰਦਾਨ ਕਰੇਗੀ। 50 ਸਾਲ ਜਾਂ ਇਸ ਤੋਂ ਜ਼ਿਆਦਾ ਉਮਰ ਦੇ ਸਾਰੇ ਨਾਗਰਿਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਯਾਤਰੀਆਂ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਆਖਰੀ ਹਫ਼ਤੇ ’ਚ ਸ਼ੁਰੂ ਹੋਵੇਗੀ ਤੇ ਯਾਤਰਾ ਮਈ ’ਚ ਸ਼ੁਰੂ ਹੋਵੇਗੀ। Punjab News
ਇਹ ਖਬਰ ਵੀ ਪੜ੍ਹੋ : Manoj Kumar: ਬਾਲੀਵੁੱਡ ਦੇ ਦਿੱਗਜ਼ ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਦਾ ਦੇਹਾਂਤ
‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਨੂੰ ਹਰੀ ਝੰਡੀ ਮਿਲੀ | Punjab News
ਮੰਤਰੀ ਮੰਡਲ ਨੇ ਸੂਬੇ ਵਿੱਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਆਈਏਐਸ/ਆਈਪੀਐਸ ਅਧਿਕਾਰੀ ਸੂਬੇ ਭਰ ਦੇ ਪੇਂਡੂ ਸਕੂਲਾਂ ਨੂੰ ਅਪਣਾਉਣਗੇ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ’ਚ ਉਚਾਈਆਂ ਨੂੰ ਛੂਹਣ ਲਈ ਜ਼ਰੂਰੀ ਮਾਰਗਦਰਸ਼ਨ ਪ੍ਰਦਾਨ ਕਰਨਗੇ। ਇਹ ਪਾਇਲਟ ਪ੍ਰੋਜੈਕਟ ਪਹਿਲਾਂ ਰਾਜ ਭਰ ਦੇ 80 ਸਕੂਲਾਂ ਆਫ਼ ਐਮੀਨੈਂਸ ’ਚ ਸ਼ੁਰੂ ਹੋਵੇਗਾ ਤੇ ਹਰੇਕ ਅਧਿਕਾਰੀ ਨੂੰ ਪੰਜ ਸਾਲਾਂ ਲਈ ਇੱਕ ਸਕੂਲ ਅਲਾਟ ਕੀਤਾ ਜਾਵੇਗਾ, ਭਾਵੇਂ ਇਸ ਸਮੇਂ ਦੌਰਾਨ ਉਸਦੀ ਤਾਇਨਾਤੀ ਕੋਈ ਵੀ ਹੋਵੇ। Punjab News