Punjab News: ਆਪ ਆਗੂਆਂ ’ਤੇ ਚੱਲੀਆਂ ਜਲ ਤੋਪਾਂ, ਝੜਪ ਦੌਰਾਨ ਕਈ ਵਰਕਰ ਜ਼ਖਮੀ, ਮੰਤਰੀ ਹਰਜੋਤ ਬੈਂਸ ਦੀ ਲੱਥੀ ਪੱਗ 

Punjab News
Punjab News: ਆਪ ਆਗੂਆਂ ’ਤੇ ਚੱਲੀਆਂ ਜਾਲ ਤੋਪਾਂ, ਝੜਪ ਦੌਰਾਨ ਕਈ ਵਰਕਰ ਜ਼ਖਮੀ, ਮੰਤਰੀ ਹਰਜੋਤ ਬੈਂਸ ਦੀ ਲੱਥੀ ਪੱਗ 

ਹਰ ਸਾਲ ਅਕਤੂਬਰ ਵਿੱਚ ਮੰਡੀਆਂ ਵਿੱਚ ਝੋਨਾ ਆ ਜਾਂਦਾ ਹੈ, ਇਹ ਜਾਣਦੇ ਹੋਏ ਜਾਣਬੁੱਝ ਕੇ ਲਿਫਟਿੰਗ ਨਹੀਂ ਕਰਵਾਈ ਗਈ : ਹਰਭਜਨ ਸਿੰਘ ਈ.ਟੀ.ਓ.

(ਸੱਚ ਕਹੂੰ ਨਿਊਜ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ’ਚ ਕਥਿਤ ਦੇਰੀ ਅਤੇ ਪੁਰਾਣੇ ਅਨਾਜ ਦੀ ਧੀਮੀ ਲਿਫਟਿੰਗ ਕੇਂਦਰ ਸਰਕਾਰ ਖਿਲਾਫ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ’ਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ’ਆਪ’ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਅਤੇ ਉਨ੍ਹਾਂ ਨੂੰ ਰੋਕਣ ਲਈ ਉਨ੍ਹਾਂ ’ਤੇ ਜਲ ਤੋਪਾਂ ਦੀ ਵਰਖਾ ਕੀਤੀ। ‘ਆਪ’ ਆਗੂਆਂ ਦੀ ਪੁਲਿਸ ਨਾਲ ਹੱਥੋਪਾਈ ਅਤੇ ਝੜਪਾਂ ਵੀ ਹੋਈਆਂ। ਝੜਪ ਦੌਰਾਨ ਮੰਤਰੀ ਹਰਜੋਤ ਬੈਂਸ ਦੀ ਪੱਗ ਲੱਥ ਗਈ, ਜਿਸ ਕਾਰਨ ਵਿਵਾਦ ਹੋਰ ਵਧ ਗਿਆ। ਇਸ ਦੇ ਵਿਰੋਧ ਵਿੱਚ ‘ਆਪ’ ਆਗੂਆਂ ਨੇ ਚੰਡੀਗੜ੍ਹ ਪੁਲਿਸ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਪ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਆੜ੍ਹਤੀਆਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ। Punjab News

ਇਹ ਵੀ ਪੜ੍ਹੋ: Farmers Protest: ਮੰਤਰੀ ਦੇ ਦਰਾਂ ’ਚ ਕਿਸਾਨਾਂ ਦਾ ਧਰਨਾ ਬਾਰਵੇਂ ਦਿਨ ਵੀ ਜਾਰੀ

ਧਰਨੇ ਦੌਰਾਨ ‘ਆਪ’ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹਰ ਸਾਲ ਅਕਤੂਬਰ ਮਹੀਨੇ ਝੋਨਾ ਮੰਡੀਆਂ ਵਿੱਚ ਆ ਜਾਂਦਾ ਹੈ ਪਰ ਇਸ ਵਾਰ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਲਿਫਟਿੰਗ ਨਹੀਂ ਕਰਵਾਈ। ਹੁਣ ਮੰਡੀਆਂ ਵਿੱਚ ਝੋਨੇ ਦੇ ਢੇਰ ਲੱਗੇ ਹੋਏ ਹਨ। ਕਿਸਾਨ, ਆੜ੍ਹਤੀਆਂ, ਸ਼ੈਲਰ ਮਾਲਕ ਅਤੇ ਮਜ਼ਦੂਰ ਸਭ ਪ੍ਰੇਸ਼ਾਨ ਹੋ ਰਹੇ ਹਨ ਪਰ ਕੇਂਦਰ ਸਰਕਾਰ ਨਹੀਂ ਸੁਣ ਰਹੀ ਹੈ। ਪੰਜਾਬ ਸਰਕਾਰ ਪਿਛਲੇ 7-8 ਮਹੀਨਿਆਂ ਤੋਂ ਲਗਾਤਾਰ ਐਫ.ਸੀ.ਆਈ. ਨੂੰ ਪੱਤਰ ਲਿਖ ਰਹੀ ਸੀ, ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀਆਂ ਨੂੰ ਮਿਲੇ ਪਰ ਕੋਈ ਹੱਲ ਨਹੀਂ ਨਿਕਲਿਆ। ‘ਆਪ’ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਮੈਂ ਇੱਥੇ ਮੰਤਰੀ ਜਾਂ ਵਿਧਾਇਕ ਵਜੋਂ ਨਹੀਂ ਆਇਆ ਅਤੇ ਨਾ ਹੀ ਆਮ ਆਦਮੀ ਪਾਰਟੀ ਦੇ ਵਰਕਰ ਵਜੋਂ ਆਇਆ ਹਾਂ। ਅੱਜ ਮੈਂ ਪੰਜਾਬ ਦੇ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਆਇਆ ਹਾਂ। Punjab News

Punjab News
Punjab News: ਆਪ ਆਗੂਆਂ ’ਤੇ ਚੱਲੀਆਂ ਜਾਲ ਤੋਪਾਂ, ਝੜਪ ਦੌਰਾਨ ਕਈ ਵਰਕਰ ਜ਼ਖਮੀ

ਬੈਂਸ ਨੇ ਕਿਹਾ ਕਿ ਮੇਰੇ ਪੁਰਖਿਆਂ ਨੇ ਪੰਜਾਬ ਦੀ ਮਿੱਟੀ ਵਿੱਚ ਆਪਣਾ ਖੂਨ-ਪਸੀਨਾ ਵਹਾ ਕੇ ਜ਼ਮੀਨ ਨੂੰ ਖੇਤੀ ਯੋਗ ਬਣਾਇਆ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਜ ਦੇਸ਼ ਭਰ ਵਿੱਚ ਲੋਕ ਦੀਵਾਲੀ ਮਨਾ ਰਹੇ ਹਨ ਪਰ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਭੁੱਲਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਜਿਹਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਕਰਨ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤਾ ਹੈ।Punjab News