ਚੰਡੀਗੜ੍ਹ ’ਚ ਅਕਾਲੀ ਦਲ ਦਾ ਵੱਡਾ ਪ੍ਰਦਰਸ਼ਨ, ਪੁਲਿਸ ਨੇ ਸੁਖਬੀਰ ਬਾਦਲ ਸਮੇਤ ਕਈ ਵਰਕਰਾਂ ਨੂੰ ਹਿਰਾਸਤ ’ਚ ਲਿਆ

Akali Dal

ਅਕਾਲੀ ਵਰਕਰਾਂ ’ਤੇ ਕੀਤੀ ਪਾਣੀ ਦੀਆਂ ਵਾਛੜਾਂ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Akali Dal) ਵੱਲੋਂ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੁਖਬੀਰ ਬਾਦਲ ਕਰ ਰਹੇ ਹਨ। ਅਕਾਲੀ ਵਰਕਰ ਮੁੱਖ ਮੰਤਰੀ ਨਿਵਾਸ ਨੂੰ ਘੇਰਨ ਵੱਲ ਵੱਧ ਰਹ ਸਨ ਤਾਂ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅਕਾਲੀ ਵਰਕਰ ਜਦੋਂ ਨਾ ਰੁੱਕੇ ਤਾਂ ਪੁਲਿਸ ਵੱਲੋਂ ਪਾਣੀ ਦੀਆਂ ਵਾਛੜਾਂ ਵਰ੍ਹਾ ਦਿੱਤੀਆਂ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕਿਸਾਨਾਂ ਵੱਲੋਂ ਰੋਸ ਧਰਨਾ

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਹਰ ਹੀਲਾ ਵਰਤਿਆ। ਪੁਲਿਸ ਸੁਖਬੀਰ ਬਦਲ ਸਮੇਤ ਕਈ ਵਰਕਰਾਂ ਨੂੰ ਹਿਰਾਸਤ ’ਚ ਲਿਆ ਗਿਆ। ਸੁਖਬੀਰ ਬਾਦਲ ਸੀਐਮ ਵੱਲੋਂ ਦਿੱਤੀ ਬਹਿਸ ਦੀ ਚੁਣੌਤੀ ਲਈ ਆਪਣੇ ਨਾਲ ਧਰਨੇ ’ਤੇ ਦੋ ਦੋ ਕੁਰਸੀਆਂ ਵੀ ਲੈ ਕੇ ਆਏ ਹਨ, ਜਿਨ੍ਹਾਂ ‘ਚੋਂ ਇਕ ‘ਤੇ ਮੁੱਖ ਮੰਤਰੀ ਪੰਜਾਬ ਦਾ ਨਾਂ ਲਿਖਿਆ ਹੋਇਆ ਹੈ। ਸੁਖਬੀਰ ਬਾਦਲ ਵੱਲੋਂ ਮੁੱਖ ਮੁੰਤਰੀ ਨੂੰ ਬਹਿਸ ਲਈ ਸੱਦਿਆ ਜਾ ਰਿਹਾ ਸੀ।

LEAVE A REPLY

Please enter your comment!
Please enter your name here