ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਸਬੰਧੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਇਸ ਸਬੰਧੀ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਲੈ ਕੇ 15 ਮਾਰਚ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇੱਕ ਮਾਰਚ ਨੂੰ ਰਾਜਪਾਲ ਵੱਲੋਂ ਭਾਸ਼ਣ ਦਿੱਤਾ ਜਾਵੇਗਾ।
4 ਮਾਰਚ ਨੂੰ ਇਸ ਭਾਸ਼ਣ ’ਤੇ ਬਹਿਸ ਹੋਵੇਗੀ। ਇਸ ਤੋਂ ਬਾਅਦ 5 ਮਾਰਚ ਨੂੰ ਪੰਜਾਬ ਦੇ ਅਗਲੇ ਵਰ੍ਹੇ ਦਾ ਬਜ਼ਟ ਪੇਸ਼ ਕੀਤਾ ਜਾਵੇਗਾ। 6 ਮਾਰਚ ਨੂੰ ਬਜਟ ’ਤੇ ਬਹਿਸ ਹੋਵੇਗੀ। ਇਸ ਤੋਂ ਇਲਾਵਾ 15 ਮਾਰਚ ਤੱਕ ਹੋਰ ਬਹੁਤ ਸਾਰੇ ਵਿਧਾਨਿਕ ਕੰਮਕਾਜ ਕੀਤੇ ਜਾਣਗੇ।
Delhi Chalo March : ਕਿਸਾਨ ਅੰਦੋਲਨ ਸਬੰਧੀ ਆਈ ਵੱਡੀ ਖ਼ਬਰ, ਪੜ੍ਹੋ ਤੇ ਜਾਣੋ…
ਇਸ ਮੌਕੇ ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਉਕਤ ਨੌਜਵਾਨ ਦੇ ਪਰਿਵਾਰ ਨਾਲ ਪੂਰੇ ਸੰਪਰਕ ’ਚ ਹਨ ਤੇ ਇਸ ’ਤੇ ਜੋ ਉੱਤਮ ਹੋਵੇਗਾ ਉਹੀ ਫੈਸਲਾ ਲਿਆ ਜਾਵੇਗਾ।