ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News PRTC News: PR...

    PRTC News: PRTC ਬਾਰੇ ਵੱਡੀ ਖਬਰ, ਆਖਰਕਾਰ ਲਿਆ ਗਿਆ ਇਹ ਫੈਸਲਾ

    PRTC News
    PRTC News: PRTC ਬਾਰੇ ਵੱਡੀ ਖਬਰ, ਆਖਰਕਾਰ ਲਿਆ ਗਿਆ ਇਹ ਫੈਸਲਾ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। PRTC News: ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਪੀਆਰਟੀਸੀ ਨੇ ਕੋਟਫੱਤਾ ਤੋਂ ਚੰਡੀਗੜ੍ਹ ਲਈ ਇੱਕ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਹੈ। ਪਹਿਲਾਂ ਇਹ ਬੱਸ ਸੇਵਾ ਮੌੜ-ਮੰਡੀ ਤੋਂ ਚੰਡੀਗੜ੍ਹ ਤੱਕ ਸੀ, ਜਿਸਦਾ ਰੂਟ ਹੁਣ ਕੋਟਫੱਤਾ ਤੱਕ ਵਧਾ ਦਿੱਤਾ ਗਿਆ ਹੈ। ਇਸ ਨਾਲ ਕੋਟਫੱਤਾ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਬੱਸ ਕੋਟਫੱਤਾ ਤੋਂ ਰੋਜ਼ਾਨਾ ਸਵੇਰੇ 9:30 ਵਜੇ ਰਵਾਨਾ ਹੋਵੇਗੀ ਤੇ ਰਾਤ 12 ਵਜੇ ਕੋਟਫੱਤਾ ਵਾਪਸ ਆਵੇਗੀ। ਇਹ ਬੱਸ ਚੰਡੀਗੜ੍ਹ ਤੋਂ ਸ਼ਾਮ 6 ਵਜੇ ਰਵਾਨਾ ਹੋਵੇਗੀ। PRTC News

    ਇਹ ਖਬਰ ਵੀ ਪੜ੍ਹੋ : Punjab: ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ DSP ਮੁਅੱਤਲ!

    ਜਿਸ ਨਾਲ ਚੰਡੀਗੜ੍ਹ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਬੱਸ ਨੂੰ ‘ਆਪ’ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਕੋਟਫੱਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੀਆਰਟੀਸੀ ਦੇ ਜਨਰਲ ਮੈਨੇਜਰ ਪ੍ਰਵੀਨ ਸ਼ਰਮਾ, ਇੰਸਪੈਕਟਰ ਬਲਜਿੰਦਰ ਸਿੰਘ ਘੁੰਮਣ, ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਦੇ ਪਤੀ ਬਿਕਰਮ ਸਿੰਘ, ਉਪ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਕੌਂਸਲਰ ਇਕਬਾਲ ਸਿੰਘ ਮੇਟ, ਗੁਰਮੇਲ ਸਿੰਘ, ਸੁਖਵੀਰ ਸਿੰਘ ਆਦਿ ਮੌਜ਼ੂਦ ਸਨ। ਸਨ। ਬੱਸ ਦੀ ਸ਼ੁਰੂਆਤ ਦਾ ਜਸ਼ਨ ਮਨਾਉਣ ਲਈ ਪਿੰਡ ਵਾਸੀਆਂ ਨੇ ਲੱਡੂ ਵੰਡੇ। PRTC News