ਚੰਡੀਗੜ੍ਹ। ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸਰਕਾਰ ਨੇ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਲਿਆ ਹੈ। 11 ਫਰਵਰੀ ਤੋਂ ਲੈ ਕੇ ਹਰਿਆਣਾ ਦੇ ਲਗਭਗ 8 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਕਿਸਾਨਾਂ ਦੇ ਅੰਦੋਲਨ ਨੂੰ ਦੇਖਦਿਆਂ ਸੇਵਾਵਾਂ ਬੰਦ ਰੱਖਣ ਦੀ ਮਿਆਦ ਨੂੰ ਦਿਨ ਪ੍ਰਤੀ ਦਿਨ ਵਧਾਇਆ ਜਾ ਰਿਹਾ ਸੀ। (Kisan Andolan)
ਬੀਤੇ ਦਿਨ 24 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਨੋਟਿਸ ਤੋਂ ਬਾਅਦ ਅੱਜ ਸਵੇਰੇ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਜਾਰੀ ਅੰਦੋਲਨ ਵਿਚਾਲੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕਿਸਾਨਾਂ ਵੱਲੋਂ ਦਿੱਲੀ ਕੂਚ 29 ਫਰਵਰੀ ਤੱਕ ਮੁਲਤਵੀ ਕਰ ਕਰਨ ਤੋਂ ਬਾਅਦ ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੰਗਦੀ ਸਰਹੱਦ ਨੂੰ ਅੰਸ਼ਕ ਤੌਰ ’ਤੇ ਖੋਲ੍ਹ ਦਿੱਤਾ ਹੈ। (Kisan Andolan)
Also Read : Farmers Protest : ਹਰਿਆਣਾ ’ਚ ਇੰਟਰਨੈੱਟ ’ਤੇ ਪਾਬੰਦੀ ਵਧੀ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੀਆਂ ਸੇਵਾਵਾਂ
ਅਸਲ ਵਿੱਚ ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਹਰਿਆਣਾ ਨਾਲ ਲੱਗਦੀ ਸਿੰਘੂ ਤੇ ਟਿੱਕਰੀ ਹੱਦ ਨੂੂੰ ਕਰੀਬ ਦੋ ਹਫ਼ਤਿਆਂ ਤੋਂ ਸੀਲ ਕੀਤਾ ਹੋਇਆ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੁਲਿਸ ਵੱਲੋਂ ਸੀਲ ਕੀਤੀਆਂ ਗਈਆਂ ਸਿੰਘੂ ਤੇ ਟਿੱਕਰੀ ਬਾਰਡਰ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।