ਚੰਡੀਗੜ੍ਹ। ਲੋਕ ਸਭਾ ਚੋਣਾਂ 2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇਅ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇਅ ਮੀਲ ਵਰਕਰਾਂ ਦੀ ਡਿਊਟੀ ਲਾਈ ਜਾਣੀ ਹੈ। (Punjab News)
ਇਸ ਤੋਂ ਇਲਾਵਾ 1 ਜੂਨ ਨੂੰ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ਼ ਜਾਂ ਬੂਥ ’ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ’ਤੇ ਉਨ੍ਹਾਂ ਦੀ ਤੁਰੰਤ ਮੱਦਦ ਕੀਤੀ ਜਾ ਸਕੇ। (Punjab News)
Also Read : ਅੰਮ੍ਰਿਤਸਰ ’ਚ ਹੋਰ ਮਜ਼ਬੂਤ ਹੋਈ ਆਪ, ਦਲਵੀਰ ਕੌਰ ਆਪ ’ਚ ਹੋਏ ਸ਼ਾਮਲ
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇਅ ਮੀਲ ਵਰਕਰਾਂ ਦੀ ਤਰਜ ’ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇਅ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਕਮ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।