Sirsa News: ਸਰਸਾ। ਹਰਿਆਣਾ ਦੇ ਸਰਸਾ ਜ਼ਿਲੇ੍ਹ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 5 ਅਤੇ 6 ਸਤੰਬਰ 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। Holidays
ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਭਾਰੀ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰ ਗਿਆ ਹੈ ਅਤੇ ਆਵਾਜਾਈ ਵਿੱਚ ਮੁਸ਼ਕਲ ਆ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਮੱਦੇਨਜ਼ਰ ਇਹ ਫੈਸਲਾ ਸਾਵਧਾਨੀ ਵਜੋਂ ਲਿਆ ਗਿਆ ਹੈ। Holidays
Read Also : ਗੁਰਦਾਸਪੁਰ ਦੇ ਹੜ੍ਹ ਪੀੜਤਾਂ ਦੀ ਮੱਦਦ ‘ਚ ਜੁਟੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ